The Summer News
×
Thursday, 16 May 2024

ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਲਾਮਬੰਦ ਹੋਕੇ ਅੱਗੇ ਆਉਣਾ ਸ਼ਲਾਘਾਯੋਗ ਕਦਮ : ਡੀ.ਐਸ.ਐਸ.ਓ

ਪਟਿਆਲਾ, 27 ਜੂਨ: ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ, ਪਾਵਰ ਹਾਊਸ ਯੂਥ ਕਲੱਬ ਅਤੇ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਿਆਂ ਵਿਰੋਧੀ ਦਿਵਸ ਦੇ ਸਬੰਧ ਅਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਏ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੋਧੀ ਸੈਮੀਨਾਰ ਦਾ ਆਯੋਜਨ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੀ ਸਰਪ੍ਰਸਤੀ ਹੇਠ ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਪ੍ਰਿੰਸੀਪਲ ਹਰਤੇਜ ਕੌਰ ਬੱਲ ਦੀ ਅਗਵਾਈ ਹੇਠ ਆਯੋਜਨ ਕੀਤਾ ਗਿਆ।


ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਸ਼ਿਰਕਤ ਕੀਤੀ ਅਤੇ ਵਿਸ਼ੇਸ਼ ਤੌਰ ਤੇ ਐਸ ਆਈ ਝਿਰਮਲ ਸਿੰਘ ਇੰਚਾਰਜ ਸਾਂਝ ਕੇਂਦਰ ਪਟਿਆਲਾ, ਡਾ ਦੀਪਕਾ ਰਾਜਪਾਲ, ਪ੍ਰੋ. ਹਰਦੀਪ ਕੌਰ ਸੈਣੀ, ਪ੍ਰੋ. ਯਸਪ੍ਰੀਤ ਸਿੰਘ, ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਡਾ ਇੰਦਰਜੀਤ ਸਿੰਘ ਚੀਮਾ, ਪ੍ਰੋ. ਕਿਰਨਜੀਤ ਕੌਰ, ਰੁਪਿੰਦਰ ਸਿੰਘ ਲਾਇਬ੍ਰੇਰੀਅਨ, ਧਰਮਿੰਦਰ ਸਿੰਘ ਸਰਾਓ, ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ, ਜਸ਼ਨਜੋਤ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਸੰਜੀਵ ਕੁਮਾਰ ਨੇ ਸ਼ਿਰਕਤ ਕੀਤੀ।


ਇਸ ਮੌਕੇ ਸੰਬੋਧਨ ਕਰ ਦੀਆਂ ਡੀ.ਐਸ.ਐਸ.ਓ ਵਰਿੰਦਰ ਸਿੰਘ ਬੈਂਸ ਨੇ ਕਿਹਾ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਲਾਮਬੰਦ ਹੋਕੇ ਅੱਗੇ ਆਉਣਾ ਸ਼ਲਾਘਾਯੋਗ ਕਦਮ ਹੈ ਉਹਨਾਂ ਕਿਹਾ ਕਿ ਸਾਡੇ ਦੇਸ਼ ਦਾ ਭਵਿੱਖ ਅੱਜ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕਮੁੱਠ ਹੋ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਚ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਅਸੀਂ ਨਸ਼ਿਆਂ ਨੂੰ ਪੰਜਾਬ ਵਿਚੋਂ ਜੜੋ ਖਤਮ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਅੱਗੇ ਆਈਏ। ਇਸ ਮੌਕੇ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰਦੇ ਜਾ ਰਹੇ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਇੱਕਮੁੱਠ ਹੋ ਕੇ ਨਸ਼ਿਆਂ ਵਿਰੁੱਧ ਅੱਗੇ ਆਉਣਾ ਚਾਹੀਦਾ ਹੈ ਤਾਂ ਹੀ ਅਸੀਂ ਨਸ਼ਿਆਂ ਨੂੰ ਖਤਮ ਕਰ ਸਕਾਂਗੇ, ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਚੱਲਣ ਲਈ ਸੋਹ ਵੀ ਚੁਕਾਈ ਗਈ।      

Story You May Like