The Summer News
×
Friday, 10 May 2024

ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋ ਕੀਤਾ ਜਾ ਰਿਹਾ ਜਾਣੂ : ਡਾ. ਹਿਤਿੰਦਰ ਕੌਰ

ਲੁਧਿਆਣਾ 22 ਜੂਨ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹੇ ਭਰ ਵਿਚ 31 ਜੁਲਾਈ ਤੱਕ ਤੰਬਾਕੂ ਮੁਕਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋ ਬਚਾਇਆ ਜਾ ਸਕੇ।


ਉਨਾਂ ਦੱਸਿਆ ਕਿ ਜਿਲ੍ਹਾ ਨੋਡਲ ਅਫਸਰ ਤੰਬਾਕੂ ਕੋਟਰੌਲ ਪ੍ਰੋਗਰਾਮ ਡਾ. ਮੰਨੂ ਵਿਜ ਇਸ ਮੁਹਿੰਮ ਦੀ ਦੇਖ ਰੇਖ ਕਰ ਰਹੇ ਹਨ। ਜਿੰਨਾਂ ਵਲੋ ਅੱਜ ਜਿਲ੍ਹੇ ਭਰ ਦੇ ਬਲਾਕ ਐਕਸਟੈਨਸਨ ਐਜੂਕੇਟਰ (ਬੀ ਈ ਈ ) ਅਤੇ ਬਲਾਕ ਨੋਡਲ ਅਫਸਰਾਂ ਨਾਲ ਮੀਟਿੰਗ ਕਰਕੇ ਮੁਹਿੰਮ ਦਾ ਜਾਇਜਾ ਲਿਆ ਗਿਆ। ਇਸ ਮੁਹਿੰਮ ਤਹਿਤ ਜਿਲ੍ਹੇ ਭਰ ਵਿਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਪਬਲਿਕ ਥਾਂਵਾਂ ਤੇ ਆਮ ਲੋਕਾਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਕੌਰ ਨੇ ਦੱਸਿਆ ਕਿ ਇਹ ਮੁਹਿੰਮ 31 ਜੁਲਾਈ ਤੱਕ ਚੱਲੇਗੀ।ਤੰਬਾਕੂ ਕੋਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆ ਦੀ ਚੈਕਿੰਗ ਕਰਕੇ ਉਨਾਂ ਦੇ ਕਾਨੂੰਨ ਅਨੁਸਾਰ ਬਣਦੇ ਚਲਾਨ ਕੱਟ ਕੇ ਜੁਰਮਾਨੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਨੂੰ ਤੰਬਾਕੂ ਕਰਨ ਦੇ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਵੱਖ ਵੱਖ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਵੀ ਕੀਤੇ ਜਾ ਰਹੇ ਹਨ, ਤਾਂ ਕਿ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋ ਜਾਣੂ ਕਰਵਾਇਆ ਜਾ ਸਕੇ।

Story You May Like