The Summer News
×
Sunday, 05 May 2024

ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਮਾਨਸਾ, 03 ਅਗਸਤ – ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।


ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।


ਵਰਨਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।ਇਹ ਹੁਕਮ 30 ਸਤੰਬਰ, 2022 ਤੱਕ ਲਾਗੂ ਰਹੇਗਾ।


Story You May Like