The Summer News
×
Sunday, 19 May 2024

Congress-AAP : ਜਾਣੋ ਹਰਸਿਮਰਤ ਕੌਰ ਬਾਦਲ ਨੇ ਗਠਜੋੜ ਬਾਰੇ ਕੀ ਕਿਹਾ.....

ਚੰਡੀਗੜ੍ਹ : ਬੁਢਲਾਡਾ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਹਰਸਿਮਰਤ ਕੌਰ ਬਾਦਲ ਦੋ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਘਾਟੀਵਾਲ ਚਹਿਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਤੇ ‘ਆਪ’ ਦਾ ਗਠਜੋੜ ਕੋਈ ਨਵੀਂ ਗੱਲ ਨਹੀਂ ਹੈ। ਇਹ ਪਹਿਲਾਂ ਹੀ ਚੱਲ ਰਿਹਾ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਜਿਸ ਦਾ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ।


ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ। ਸੂਬੇ ਅਤੇ ਇਸ ਦੇ ਲੋਕਾਂ ਦਾ ਕਰਜ਼ਾ ਵਧਦਾ ਜਾ ਰਿਹਾ ਹੈ। ਇਸ ਵਿਧਾਨ ਸਭਾ ਹਲਕੇ ਦੇ ਦੋ ਨੌਜਵਾਨਾਂ ਦੀ ਸਿਵਲ ਹਸਪਤਾਲ ਵਿੱਚ ਡਾਕਟਰੀ ਸਹਾਇਤਾ ਨਾ ਹੋਣ ਕਾਰਨ ਮੌਤ ਹੋ ਗਈ ਹੈ। ਇਸ ਮੌਕੇ ਹਰਸਿਮਰਤ ਬਾਦਲ ਨੇ ਡਿਪਟੀ ਕਮਿਸ਼ਨਰ ਨਾਲ ਵੀ ਗੱਲ ਕੀਤੀ ਅਤੇ ਮਾਮਲੇ ਵਿੱਚ ਬਣਦੀ ਕਾਰਵਾਈ ਦੀ ਮੰਗ ਕੀਤੀ।


ਇਸ ਦੌਰਾਨ ਉਨ੍ਹਾਂ ਪਿੰਡ ਕਣਕਵਾਲ ਚਹਿਲਾਂ ਵਿੱਚ ਨੰਨ੍ਹੀ ਛਾਂ ਮੁਹਿੰਮ ਤਹਿਤ ਸਿਲਾਈ ਮਸ਼ੀਨਾਂ ਅਤੇ ਪੌਦੇ ਵੀ ਵੰਡੇ। ਇਸ ਮੌਕੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ ਨੇ ਵੀ ਹਰਸਿਮਰਤ ਬਾਦਲ ਨੂੰ ਬੁਢਲਾਡਾ ਪਹੁੰਚਣ 'ਤੇ ਪੁਸਤਕ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਜਥੇਦਾਰ ਬਚਿੱਤਰ ਸਿੰਘ ਬੱਛੇਆਣਾ ਆਦਿ ਹਾਜ਼ਰ ਸਨ |

Story You May Like