ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਅਹਿਮ ਜਿੰਮੇਵਾਰੀ
ਬਲਾਚੌਰ ਹਲਕੇ ਦਾ ਕੋਆਰਡੀਨੇਟਰ ਬਣਾਇਆ
ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ : ਕੁਲਜੀਤ ਸਿੰਘ ਬੇਦੀ
ਮੋਹਾਲੀ, 10 ਜੂਨ (ਗੁਰਸ਼ਰਨ ਸਿੰਘ):- ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਪੰਜਾਬ ਕਾਂਗਰਸ ਨੇ ਇਕ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਬਲਾਚੌਰ ਵਿਧਾਨ ਸਭਾ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਪਾਰਟੀ ਵੱਲ ਸਮਰਪਿਤ ਨਿਭਾਈਆਂ ਜ਼ਿੰਮੇਵਾਰੀਆਂ ਅਤੇ ਸੰਘਰਸ਼ ਨੂੰ ਮਾਨਤਾ ਦੇਣ ਵਾਲੀ ਮੱਤਵਪੂਰਨ ਪਹਚਾਨ ਮੰਨੀ ਜਾ ਰਹੀ ਹੈ। ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਦਾਇਤ ਤੇ ਜਨਰਲ ਸਕੱਤਰ ਸੰਦੀਪ ਸੰਧੂ ਵੱਲੋਂ ਜਾਰੀ ਹੋਈ ਉਸ ਸੂਚੀ ਅਨੁਸਾਰ ਹੋਈ ਹੈ ਜਿਸ ਵਿੱਚ ਸੂਬੇ ਦੇ ਵੱਖ ਵੱਖ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਸੂਚੀ ਵਿੱਚ ਡਿਪਟੀ ਮੇਅਰ ਬੇਦੀ ਨੂੰ ਬਲਾਚੌਰ ਹਲਕੇ ਦੀ ਅਹਿਮ ਭੂਮਿਕਾ ਲਈ ਚੁਣਿਆ ਗਿਆ ਹੈ।
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਨਿਯੁਕਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਸਿਰਫ਼ ਜ਼ਿੰਮੇਵਾਰੀ ਨਹੀਂ, ਬਲਕਿ ਉਨ੍ਹਾਂ ਲਈ ਕਾਂਗਰਸ ਹਾਈ ਕਮਾਨ ਵੱਲੋਂ ਕੀਤਾ ਗਿਆ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿਮੈਂ ਇਸ ਜ਼ਿੰਮੇਵਾਰੀ ਨੂੰ ਇਕ ਮਿਸ਼ਨ ਵਜੋਂ ਲੈ ਕੇ ਪੂਰੀ ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਵਾਂਗਾ। ਬਲਾਚੌਰ ਹਲਕੇ ਵਿੱਚ ਬੂਥ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਪਾਰਟੀ ਢਾਂਚੇ ਨੂੰ ਮਜ਼ਬੂਤ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਹਰਿਆਣਾ ਚੋਣਾਂ ਦੌਰਾਨ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ, ਜਿਥੇ ਉਨ੍ਹਾਂ ਨੇ ਪਾਰਟੀ ਲਈ ਅਣਥੱਕ ਕੰਮ ਕੀਤਾ। ਹੁਣ ਵੀ ਉਹ ਰਾਹੁਲ ਗਾਂਧੀ ਦੀ ਸੋਚ ਅਤੇ ਅਗਵਾਈ ਹੇਠ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ਕਰਨ ਦੀ ਕਮਿਟਮੈਂਟ 'ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਡਿਪਟੀ ਮੇਅਰ ਬੇਦੀ ਨੇ ਕਿਹਾ ਕਿ ਉਹ ਮੋਹਾਲੀ ਵਿਧਾਨ ਸਭਾ ਹਲਕੇ ਦੇ ਸ਼ਹਿਰੀ ਅਤੇ ਪਿੰਡਾਂ ਦੇ ਹਰੇਕ ਹਿੱਸੇ ਵਿੱਚ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਦੀ ਨੀਂਹ ਮਜ਼ਬੂਤ ਕਰਨ ਵਿੱਚ ਜੁਟੇ ਹੋਏ ਹਨ ਅਤੇ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਕਾਰਜਸ਼ੀਲਤਾ ਵਿੱਚ ਹੋਰ ਵੀ ਵਾਧਾ ਕਰੇਗੀ। ਉਹਨਾਂ ਦਾਅਵਾ ਕੀਤਾ ਕਿ ਪੰਜਾਬ 'ਚ ਲੋਕਾਂ ਦਾ ਭਰੋਸਾ ਇੱਕ ਵਾਰ ਫਿਰ ਕਾਂਗਰਸ ਵੱਲ ਵਧ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਦਾ ਪੂਰੀ ਤਰ੍ਹਾਂ ਮੂੰਹ ਭੰਗ ਹੋ ਚੁੱਕਿਆ ਹੈ ਇਸ ਲਈ ਆਉਣ ਵਾਲੀ ਸਰਕਾਰ ਨਿਸ਼ਚਤ ਤੌਰ 'ਤੇ ਕਾਂਗਰਸ ਦੀ ਬਣੇਗੀ।