The Summer News
×
Tuesday, 21 May 2024

ਮੰਡੀ ਬਰੀਵਾਲਾ ਵਿਖੇ ਸੁਵਿਧਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 23 ਫਰਵਰੀ : ਪੰਜਾਬ ਸਰਕਾਰ ਤੁਹਾਡੇੇ ਦਵਾਰ ਲੜੀ ਤਹਿਤ ਮੰਡੀ ਬਰੀਵਾਲਾ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ  ਕੰਵਰਜੀਤ ਸਿੰਘ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।


ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਮੰਡੀ ਬਰੀਵਾਲਾ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਤੋਂ ਇਲਾਵਾ ਸੀਵਰੇਜ਼ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਰਕਾਰ ਵਲੋਂ ਉਚ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੈਂਪ ਵਿੱਚ ਨਗਰ ਪੰਚਾਇਤ ਮੰਡੀ ਬਰੀਵਾਲਾ ਦੇ ਲੋੜਵੰਦ ਵਸਨੀਕਾਂ ਨੇ ਵੀ ਭਾਗ ਲਿਆ ਅਤੇ ਆਪਣੀਆਂ ਜਾਇਜ ਸਮੱਸਿਆਵਾਂ ਦੇ ਹੱਲ ਲਈ ਜਿ਼ਲ੍ਹਾ ਪ੍ਰਸ਼ਾਸਨ ਨੂੰ ਜਾਣੂੰ ਕਰਵਾਇਆ। ਇਸ ਮੌਕੇ ਐਸ.ਡੀ.ਐਮ. ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਬੇਹਤਰੀ ਲਈ ਜੋ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਹਨਾਂ ਕੈਂਪਾਂ ਦਾ ਜਰੂਰ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਤੇ ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ, ਸ਼ਗਨ ਸਕੀਮ ਅਤੇ ਲਾਭਪਾਤਰੀ ਨਾਲ ਸਬੰਧਿਤ ਫਾਰਮ ਵੀ ਭਰੇ ਗਏ।

Story You May Like