ਕੋਰੋਨਾ ਨੇ ਫਿਰ ਮਚਾਈ ਤਬਾਹੀ, ਇੱਕੋ ਹਫ਼ਤੇ 28% ਕੇਸ ਵਧੇ, ਨਵੇਂ ਵੇਰੀਐਂਟ ਦੀ ਦਹਿਸ਼ਤ?
ਪਿਛਲੇ ਕਈ ਮਹੀਨਿਆਂ ਤੋਂ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਕਾਫ਼ੀ ਹੱਦ ਤੱਕ ਕਾਬੂ ਵਿੱਚ ਦੇਖੇ ਜਾ ਰਹੇ ਸਨ, ਪਰ ਹਾਲ ਹੀ ਦੀਆਂ ਰਿਪੋਰਟਾਂ ਇੱਕ ਵਾਰ ਫਿਰ ਚਿੰਤਾਵਾਂ ਵਧਾ ਰਹੀਆਂ ਹਨ। ਬਲੂਮਬਰਗ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਦਰਸਾਉਂਦੀ ਹੈ ਕਿ ਸਿੰਗਾਪੁਰ ਤੇ ਹਾਂਗਕਾਂਗ ਸਮੇਤ ਆਲੇ ਦੁਆਲੇ ਦੇ ਕਈ ਇਲਾਕਿਆਂ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ।
ਇੱਥੋਂ ਦੇ ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਇੱਕ ਵਾਰ ਫਿਰ ਤੋਂ ਲਾਗ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਸ਼ੁਰੂ ਕਰ ਦੇਣ। ਜਾਰੀ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਏਸ਼ਿਆਈ ਦੇਸ਼ਾਂ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਵਧ ਰਹੇ ਹਨ। ਸਿੰਗਾਪੁਰ-ਹਾਂਗਕਾਂਗ ਵਿੱਚ ਨਾ ਸਿਰਫ਼ ਲਾਗ ਦੇ ਮਾਮਲੇ ਵਧ ਰਹੇ ਹਨ, ਸਗੋਂ ਹਸਪਤਾਲਾਂ ਵਿੱਚ ਦਾਖਲ ਲੋਕਾਂ ਦੀ ਗਿਣਤੀ ਵੀ ਵਧੀ ਹੈ।
ਸੈਂਟਰ ਫਾਰ ਹੈਲਥ ਪ੍ਰੋਟੈਕਸ਼ਨ ਵਿਖੇ ਸੰਚਾਰੀ ਬਿਮਾਰੀਆਂ ਦੇ ਮੁਖੀ ਐਲਬਰਟ ਆਊ ਨੇ ਕਿਹਾ ਕਿ ਇੱਥੇ ਵਾਇਰਸ ਦੀ ਗਤੀਵਿਧੀ ਕਾਫ਼ੀ ਜ਼ਿਆਦਾ ਹੈ। 3 ਮਈ ਨੂੰ ਖਤਮ ਹੋਏ ਹਫ਼ਤੇ ਵਿੱਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ ਜਿਨ੍ਹਾਂ ਵਿੱਚ ਗੰਭੀਰ ਮਾਮਲੇ ਵੀ ਸ਼ਾਮਲ ਹਨ, ਇੱਕ ਸਾਲ ਦੇ ਉੱਚ ਪੱਧਰ (31) 'ਤੇ ਪਹੁੰਚ ਗਈ। ਇਨ੍ਹਾਂ ਦੇਸ਼ਾਂ ਵਿੱਚ ਕੋਰੋਨਾ ਦੇ ਵਧਦੇ ਜੋਖਮਾਂ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਕੀ ਕੋਰੋਨਾ ਦਾ ਇੱਕ ਨਵਾਂ ਰੂਪ ਫਿਰ ਸਾਹਮਣੇ ਆਇਆ ਹੈ? ਕੀ ਸਾਰਿਆਂ ਨੂੰ ਇੱਕ ਵਾਰ ਫਿਰ ਸੁਚੇਤ ਹੋਣਾ ਚਾਹੀਦਾ ਹੈ? ਆਓ ਸਮਝੀਏ।
ਏਸ਼ਿਆਈ ਦੇਸ਼ਾਂ ਦੇ ਨਾਲ-ਨਾਲ ਅਮਰੀਕਾ ਵਿੱਚ ਵੀ ਕੋਰੋਨਾ ਸੰਕਟ
ਲਗਪਗ ਇੱਕ ਸਾਲ ਵਿੱਚ ਪਹਿਲੀ ਵਾਰ ਸਿੰਗਾਪੁਰ ਦੇ ਸਿਹਤ ਮੰਤਰਾਲੇ ਨੇ ਇੱਕ ਰਸਮੀ ਕੋਵਿਡ ਰਿਪੋਰਟ ਅਪਡੇਟ ਜਾਰੀ ਕੀਤੀ ਹੈ ਜਿਸ ਵਿੱਚ ਸਿਰਫ ਇੱਕ ਹਫ਼ਤੇ ਵਿੱਚ ਮਾਮਲਿਆਂ ਵਿੱਚ 28% ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਲਾਗ ਦੀ ਕੁੱਲ ਗਿਣਤੀ 14,200 ਹੋ ਗਈ ਹੈ। ਇੰਨਾ ਹੀ ਨਹੀਂ ਹਸਪਤਾਲ ਵਿੱਚ ਦਾਖਲ ਲੋਕਾਂ ਦੀ ਗਿਣਤੀ ਵਿੱਚ ਵੀ ਲਗਪਗ 30 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।
ਇੱਥੇ ਇਹ ਗੱਲ ਧਿਆਨ ਦੇਣ ਯੋਗ ਹੈ ਕਿ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਸਿਰਫ਼ ਏਸ਼ਿਆਈ ਦੇਸ਼ਾਂ ਤੱਕ ਸੀਮਤ ਨਹੀਂ। ਪਿਛਲੇ ਕੁਝ ਹਫ਼ਤਿਆਂ ਤੋਂ ਅਮਰੀਕਾ ਦੇ ਕਈ ਹਿੱਸਿਆਂ ਵਿੱਚ ਵੀ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਜਾ ਰਿਹਾ ਸੀ। ਹਾਲਾਂਕਿ ਹੁਣ ਇਸ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਅਮਰੀਕੀ ਐਮਰਜੈਂਸੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਹਫ਼ਤੇ ਇੱਥੇ ਐਮਰਜੈਂਸੀ ਵਿਭਾਗ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਵਿੱਚ 19.5% ਦੀ ਕਮੀ ਆਈ ਹੈ।
ਕੀ ਕੋਈ ਨਵਾਂ ਰੂਪ ਆਇਆ?
ਦੁਨੀਆ ਦੇ ਕਈ ਹਿੱਸਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਨੇ ਲੋਕਾਂ ਦੇ ਮਨਾਂ ਵਿੱਚ ਸਵਾਲ ਖੜ੍ਹੇ ਕੀਤੇ ਹਨ ਕਿ ਕੀ ਵਾਇਰਸ ਦਾ ਕੋਈ ਨਵਾਂ ਰੂਪ ਆ ਗਿਆ ਹੈ? ਜਦੋਂਕਿ ਸਿੰਗਾਪੁਰ ਦੇ ਸਿਹਤ ਅਧਿਕਾਰੀਆਂ ਨੇ ਵੱਧ ਰਹੇ ਮਾਮਲਿਆਂ ਲਈ ਕਿਸੇ ਨਵੇਂ ਰੂਪ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਮਿਊਨਿਟੀ ਘੱਟਣ ਕਾਰਨ ਵਾਇਰਸ ਵਧੇਰੇ ਆਸਾਨੀ ਨਾਲ ਫੈਲ ਰਿਹਾ ਹੈ।
ਇਨਫੈਕਸ਼ਨ ਦੇ ਮਾਮਲੇ ਕਿਉਂ ਵੱਧ ਰਹੇ ?
ਮੈਡੀਕਲ ਰਿਪੋਰਟਾਂ ਦੱਸਦੀਆਂ ਹਨ ਕਿ ਕਿਉਂਕਿ ਅਜੇ ਤੱਕ ਕਿਸੇ ਨਵੇਂ ਰੂਪ ਦੀ ਪਛਾਣ ਨਹੀਂ ਹੋਈ, ਇਸ ਲਈ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਮਲਿਆਂ ਵਿੱਚ ਵਾਧਾ ਹੋਰ ਕਾਰਕਾਂ ਕਰਕੇ ਹੋ ਸਕਦਾ ਹੈ, ਜਿਸ ਵਿੱਚ ਆਬਾਦੀ ਵਿੱਚ ਪ੍ਰਤੀਰੋਧਕ ਸ਼ਕਤੀ ਦੀ ਘਾਟ ਵੀ ਸ਼ਾਮਲ ਹੈ। ਇੱਥੇ ਇਹ ਵੀ ਧਿਆਨ ਦੇਣ ਯੋਗ ਹੈ ਕਿ ਏਸ਼ੀਆ ਦੇ ਦੋ ਸਭ ਤੋਂ ਮਹੱਤਵਪੂਰਨ ਸ਼ਹਿਰਾਂ ਵਿੱਚ ਵਾਧਾ ਉਦੋਂ ਹੋਇਆ ਜਦੋਂ ਪਿਛਲੇ ਕੁਝ ਮਹੀਨਿਆਂ ਤੋਂ ਲਾਗ ਦੀ ਦਰ ਸਥਿਰ ਸੀ। ਹਾਲਾਂਕਿ ਸਮੇਂ-ਸਮੇਂ 'ਤੇ ਕਈ ਹਿੱਸਿਆਂ ਵਿੱਚ ਛੋਟੀਆਂ ਲਹਿਰਾਂ ਵੇਖੀਆਂ ਗਈਆਂ ਸਨ।
ਇਨਫੈਕਸ਼ਨ ਦੇ ਮਾਮਲਿਆਂ ਤੇ ਇਸ ਨਾਲ ਹੋਣ ਵਾਲੇ ਸਿਹਤ ਜੋਖਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਧਿਕਾਰੀਆਂ ਨੇ ਸਾਰੇ ਲੋਕਾਂ ਨੂੰ ਡਾਕਟਰ ਦੀ ਸਲਾਹ 'ਤੇ ਅਪਡੇਟ ਕੀਤਾ ਟੀਕਾ ਲੈਣ ਦੀ ਸਲਾਹ ਦਿੱਤੀ ਹੈ। ਬਜ਼ੁਰਗਾਂ ਤੇ ਸਹਿ-ਰੋਗਾਂ ਵਾਲੇ ਲੋਕਾਂ ਵਰਗੇ ਉੱਚ-ਜੋਖਮ ਵਾਲੇ ਵਿਅਕਤੀਆਂ ਨੂੰ ਪਹਿਲਾਂ ਹੀ ਹਰ ਸਾਲ 3OV94-19 ਟੀਕਾ ਲਗਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ।