The Summer News
×
Friday, 10 May 2024

ਕੋਵਿਡ ਦੇ ਲੱਛਣ ਹੋਣ ਤੇ ਤੁਰੰਤ ਕਰਵਾਇਆ ਜਾਵੇ ਕੋਵਿਡ-19 ਦਾ ਟੈਸਟ : ਡਾ. ਰੰਜੂ ਸਿੰਗਲਾ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ : ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ ਵੱਧ ਰਹੇ ਕੇਸਾਂ ਦੇ ਮੱਦੇਨਜਰ ਕਰੋਨਾ ਤੋਂ ਬਚਣ ਲਈ ਸਾਵਧਾਨੀਆਂ ਜਾਰੀ ਕੀਤੀਆਂ ਹਨ, ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਿਲੇ੍ਹ ਵਿਚ ਪਿਛਲੇ ਦਿਨਾਂ ਵਿਚ ਕਰੋਨਾ ਦੇ ਕੇਸ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ, ਜਿਸ ਤੋਂ  ਸਾਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।


ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਣ ਲਈ ਸਾਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ ਜਾਵੇ  ਅਤੇ ਇਕੱਠ ਵਾਲੀਆਂ ਥਾਂਵਾ ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਹੋਰ ਸਾਵਧਾਨੀਆਂ ਵਰਤੀਆਂ ਜਾਣ । ਉਨ੍ਹਾਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ ।ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਦਾ ਸਭ ਤੋਂ ਵੱਡਾ ਤਰੀਕਾ ਜਲਦੀ ਟੈਸਟਿੰਗ ਹੈ। ਇਸ ਲਈ ਕੋਰੋਨਾ ਦਾ ਕੋਈ ਵੀ ਲੱਛਣ ਆਵੇ ਤਾਂ ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ।  


ਉਹਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ  ਖਾਂਸੀ, ਜੁਕਾਮ ਜਾਂ ਬੁਖਾਰ ਹੋਵੇ ਤਾਂ ਤੁਰੰਤ ਕੋਵਿਡ-19 ਟੈਸਟ ਕਰਵਾਇਆ ਜਾਵੇ।  ਉਹਨਾਂ ਦੱਸਿਆ ਕਿ ਜੇਕਰ ਕੋਰੋਨਾ ਦੇ ਹਲਕੇ ਲੱਛਣ ਵੀ ਮਹਿਸੂਸ ਹੋਣ ਜਾਂ ਕੋਈ ਵਿਅਕਤੀ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਂਦਾ ਹੈ ਪਰ ਉਸ ਨੂੰ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਵੀ ਹੁੰਦੇ ਤਾਂ ਵੀ ਸਬੰਧਿਤ ਵਿਅਕਤੀ ਟੈਸਟ ਜਰੂਰ ਕਰਵਾਏ ਤਾਂ ਜੋ ਸਹੀ ਸਮੇਂ ਤੇ ਸਥਿਤੀ ਸਪਸ਼ਟ ਹੋ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ। ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਪਿਛਲੇ ਦਿਨਾਂ ਵਿਚ ਕੋਵਿਡ ਕੇਸ ਰਿਪੋਰਟ ਹੋਏ ਹਨ ਜਿਸ ਕਾਰਨ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 18 ਹੋ ਗਈ ਹੈ।

Story You May Like