The Summer News
×
Monday, 20 May 2024

ਗਊ ਹੱ. ਤਿਆ ਦੇ ਦੋ* ਸ਼ੀ ਕਿਸੇ ਵੀ ਹਾਲਤ ਵਿੱਚ ਬਖਸ਼ੇ ਨਹੀ ਜਾਣਗੇ - ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ

ਐਸ ਏ ਐਸ ਨਗਰ, 16 ਜੂਨ, 2023 : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਸੰਗਰੂਰ ਦੀ ਹਰੀਪੁਰਾ ਬਸਤੀ ਨੇੜੇ ਗਊ ਹੱ/ ਤਿਆ ਕਰਕੇ ਲਾ+ ਸ਼ ਨੂੰ ਸੜ੍ਹਕ ਕਿਨਾਰੇ ਸੁੱਟਣ ਦੀ ਘਟਨਾ ਦਾ ਸ. ਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ, ਗਊ ਸੇਵਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ, ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸ, ਖ਼ਤ ਕਾਰਵਾਈ ਕਰਵਾਉਣ ਲਈ ਵਚਨਬੱਧ ਹੈ।


ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵਲੋਂ ਥਾਣਾ ਸਿਟੀ ਸੰਗਰੂਰ ਵਿਖੇ ਦੋਸ਼ੀਆਂ ਨੂੰ ਗਿਰ$ ਫ਼ਤਾਰ ਕਰ ਜਾਨਵਰਾਂ ਵਿਰੁੱਧ ਬੇਰ. ਹਿਮੀ ਐਕਟ, 295 ਏ ਆਈ ਪੀ ਸੀ ਦੇ ਤਹਿਤ ਐਫ ਆਈ ਆਰ ਨੰਬਰ 117 ਦਰਜ ਕਰ ਲਈ ਗਈ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪ੍ਰਸ਼ਾਸਨ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ਘਟਨਾ ਬਾਬਤ ਉੱਚ ਅਧਿਕਾਰੀਆ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਬਾਕੀ ਦੋਸ਼ੀ ਵੀ ਜਲਦੀ ਗ੍ਰਿਫ਼* ਤਾਰ ਹੋਣਗੇ। ਚੇਅਰਮੈਨ ਸਿੰਗਲਾ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਇਸ ਘਟਨਾ ਨੇ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਘਾਣ ਕੀਤਾ ਹੈ ਪਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਅਮਨ ਅਤੇ ਆਪਸੀ ਭਾਈਚਾਰੇ ਦੇ ਮਾਹੌਲ ਨੂੰ ਖਰਾਬ ਕਰਨ ਦੇ ਯਤਨਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸ਼ਰਾਰਤੀ ਅਤੇ ਮਹਾਂ-ਪਾ. ਪ ਕਰਨ ਵਾਲੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾ ਵਚਨਬੱਧ ਹੈ।

Story You May Like