The Summer News
×
Monday, 20 May 2024

ਬਦਲਦੇ ਮੌਸਮ ਕਾਰਨ ਹੋ ਰਹੀਆਂ ਫਸਲਾਂ ਪ੍ਰਭਾਵਿਤ, ਮੌਸਮ ਵਿਭਾਗ ਨੇ ਦਿੱਤੀ ਇਹ ਜਾਣਕਾਰੀ

ਚੰਡੀਗੜ੍ਹ : ਦੱਸ ਦੇਈਏ ਕਿ ਪਿੱਛਲੇ ਕੁੱਝ ਦਿਨਾਂ ਤੋਂ ਮੌਸਮ 'ਚ ਲਗਾਤਾਰ ਉਥਲ-ਪੁਥਲ ਹੋ ਰਹੀ ਹੈ। ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧੀ ਹੋਈ ਹੈ ,ਜਾਣਕਾਰੀ ਮੁਤਾਬਕ ਪਿਛਲੇ ਦਿਨਾਂ ਵਿੱਚ ਤਾਪਮਾਨ 'ਚ ਵਾਧਾ ਹੋਣ ਕਾਰਨ ਇਹ ਮੌਸਮ ਕਣਕ ਦੀ ਫ਼ਸਲ ਦੇ ਵਾਧੇ ਲਈ ਅਨੁਕੂਲ ਨਹੀਂ ਮੰਨਿਆ ਜਾ ਰਿਹਾ ਸੀ। ਦੂਜੇ ਪਾਸੇ ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਰਾਦੌਰ ਖੇਤਰ ਦੇ ਕਈ ਪਿੰਡਾਂ ਵਿੱਚ ਖੇਤਾਂ ਵਿੱਚ ਵਿਛੀ ਫ਼ਸਲ ਕਾਰਨ ਫ਼ਸਲ ਦੀ ਗੁਣਵੱਤਾ ਪ੍ਰਭਾਵਿਤ ਹੋਵੇਗੀ। ਜਿਸ ਕਾਰਨ ਕਿਸਾਨਾਂ ਨੂੰ ਇਸ ਵਾਰ ਮੌਸਮ ਦੀ ਮਾਰ ਝੱਲਣੀ ਪੈ ਰਹੀ ਹੈ।


ਇਸੇ ਦੌਰਾਨ ਖੇਤੀਬਾੜੀ ਵਿਕਾਸ ਦੇ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਹੈ ਕਿ ਪਿਛਲੇ ਦਿਨੀਂ ਮੌਸਮ ਵਿੱਚ ਅਚਾਨਕ ਪੈ ਰਹੀ ਗਰਮੀ ਕਾਰਨ ਕਣਕ ਦੀ ਪੈਦਾਵਾਰ ਪ੍ਰਭਾਵਿਤ ਹੋਣ ਦਾ ਅਨੁਮਾਨ ਲਗਾਇਆ ਹੈ,ਜਿਸ ਕਾਰਨ ਕਣਕ ਦੇ ਦਾਣਿਆਂ 'ਤੇ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਪਈ ਫ਼ਸਲ ਦੀ ਗੁਣਵੱਤਾ ਦੇ ਨਾਲ-ਨਾਲ ਇਸ ਦੀ ਪੈਦਾਵਾਰ ਵੀ ਪ੍ਰਭਾਵਿਤ ਹੋਵੇਗੀ।ਇਸੇ ਦੌਰਾਨ ਉਹਨਾਂ ਨੇ ਦੱਸਿਆ ਕਿ ਕਿਸਾਨ ਆਪਣੇ ਖੇਤਾਂ ਦੀ ਸਿੰਚਾਈ ਸੀਜ਼ਨ ਅਨੁਸਾਰ ਹੀ ਕਰਨ।


ਭਾਵ ਜੇਕਰ ਤੁਹਾਨੂੰ ਲੱਗਦਾ ਹੈ ਕਿ ਅੱਜ ਮੌਸਮ ਠੀਕ ਨਹੀਂ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆ ਹਨ ਤਾਂ ਕਿਸਾਨਾਂ ਨੂੰ ਉਸ ਦਿਨ ਸਿੰਚਾਈ ਨਹੀਂ ਕਰਨੀ ਚਾਹੀਦੀ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਭਾਰੀ ਵਾਧਾ ਹੋਇਆ ਹੈ। ਦੱਸ ਦੇਈਏ ਕਿ ਆਮ ਤੌਰ 'ਤੇ ਫਰਵਰੀ ਦੇ ਮਹੀਨੇ 'ਚ ਇਨ੍ਹਾਂ ਦਿਨਾਂ ਵਿਚ ਤਾਪਮਾਨ ਵਿਚ ਕੋਈ ਵਾਧਾ ਨਹੀਂ ਹੁੰਦਾ ਹੈ। ਤਿੰਨ-ਚਾਰ ਦਿਨ ਪਹਿਲਾਂ ਤੱਕ ਜ਼ਿਲ੍ਹਾ ਯਮੁਨਾਨਗਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਜਿਹੜਾ ਕਿ ਕਣਕ ਦੀਆਂ ਫਸਲਾਂ ਲਈ ਬਿਲਕੁਲ ਵੀ ਸਹੀ ਨਹੀਂ ਸੀ।


(ਮਨਪ੍ਰੀਤ ਰਾਓ)

Story You May Like