The Summer News
×
Monday, 20 May 2024

ਚੱਕਰਵਾਤੀ ਤੂਫਾਨ 'ਮਿਚੌਂਗ' ਦੇ ਅੱਜ ਅਤੇ ਕੱਲ ਤੇਜ਼ ਹੋਣ ਦੀ ਸੰਭਾਵਨਾ, ਰੇਲਵੇ ਨੇ 144 ਟਰੇਨਾਂ ਕੀਤੀਆਂ ਰੱਦ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਚੱਕਰਵਾਤੀ ਤੂਫ਼ਾਨ 'ਮਿਚੌਂਗ' ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈਡੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪੱਛਮੀ ਬੰਗਾਲ ਦੀ ਖਾੜੀ 'ਤੇ ਬਣਿਆ ਚੱਕਰਵਾਤੀ ਤੂਫਾਨ 'ਮਿਚੌਂਗ' ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।


ਭਾਰਤ ਮੌਸਮ ਵਿਭਾਗ MID ਨੇ ਕਿਹਾ ਕਿ ਤੂਫਾਨ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮੀ ਹਿੱਸੇ 'ਚ ਉੱਤਰ-ਪੱਛਮੀ ਦਿਸ਼ਾ ਵੱਲ ਵਧ ਰਿਹਾ ਹੈ। ਵਿਭਾਗ ਦੇ ਅਨੁਸਾਰ, ਚੱਕਰਵਾਤ ਦੇ ਉੱਤਰੀ ਤਾਮਿਲਨਾਡੂ ਅਤੇ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟਾਂ 'ਤੇ ਪਹੁੰਚਣ ਤੋਂ ਬਾਅਦ ਮੁੜ ਮੁੜ ਕੇ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ। ਇਹ 5 ਦਸੰਬਰ ਨੂੰ ਇੱਕ ਗੰਭੀਰ ਚੱਕਰਵਾਤੀ ਤੂਫ਼ਾਨ ਦੇ ਰੂਪ ਵਿੱਚ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਚੱਕਰਵਾਤ ਦੇ ਮੱਦੇਨਜ਼ਰ ਦੱਖਣੀ ਮੱਧ ਰੇਲਵੇ ਨੇ 144 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ।

Story You May Like