The Summer News
×
Friday, 10 May 2024

ਡੇਅਰੀ ਕਿਸਾਨਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 15 ਜਨਵਰੀ 2024 ਤੋਂ ਸ਼ੁਰੂ - ਗੁਰਮੀਤ ਸਿੰਘ ਖੁੱਡੀਆਂ

ਕਿਸਾਨਾਂ ਨੂੰ ਸਹਾਇਕ ਧੰਦਿਆਂ ਵਿਚ ਮਾਹਿਰ ਬਣਾਉਣ ਦਾ ਸਰਕਾਰ ਦਾ ਉਪਰਾਲਾ


ਸ੍ਰੀ ਮੁਕਤਸਰ ਸਾਹਿਬ, 4 ਜਨਵਰੀ: ਗੁਰਮੀਤ ਸਿੰਘ ਖੂੱਡੀਆਂ, ਕੈਬਨਿਟ ਮੰਤਰੀ ਪਸ਼ੂਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਵਿਚ ਮਾਹਿਰ ਬਣਾ ਕੇ ਉਨ੍ਹਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ ਹੈ।


ਗੁਰਮੀਤ ਸਿੰਘ ਖੂੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦੇ ਕਿੱਤੇ ਨਾਲ ਜੋੜਨ ਲਈ ਵੱਖ ਵੱਖ ਪੱਧਰ ਦੀਆਂ ਸਿਖਲਾਈਆਂ ਕਰਵਾ ਰਹੀ ਹੈ। ਇਸ ਲਈ ਸੂਬਾ ਸਰਕਾਰ ਹੁਣ 30 ਦਿਨ ਦਾ ਕੋਰਸ ਵੱਖ ਵੱਖ ਡੇਅਰੀ ਸਿਖਲਾਈ ਕੇਂਦਰਾਂ ਤੇ ਕਰਵਾ ਰਹੀ ਹੈ, ਜਿਸ ਦੀ ਸ਼ੁਰੂਆਤ 15 ਜਨਵਰੀ 2024 ਨੂੰ ਹੋ ਰਹੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਦੌਰਾਨ  ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਲਈ ਕਿਸਾਨ ਆਪਣੇ ਜਿਲ਼੍ਹੇ ਦੇ ਡੇਅਰੀ ਵਿਕਾਸ ਵਿਭਾਗ ਦੇ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।


ਜਦ ਕਿ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਹਵਾਨ ਡੇਅਰੀ ਕਿਸਾਨ ਜੋ ਇਹ ਸਿਖਲਾਈ ਲੈਣਾ ਚਾਹੁੰਦੇ ਹਨ ਅਤੇ ਜਿੰਨ੍ਹਾਂ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ  ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਅਬੁਲ ਖੁਰਾਣਾ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 9 ਜਨਵਰੀ 2024 ਨੂੰ ਕੌਂਸਲਿੰਗ ਲਈ ਹਾਜ਼ਰ ਹੋਣ।


ਇਸ ਸਬੰਧੀ ਨਿਰਧਾਰਤ ਪ੍ਰੋੋਫਾਰਮੇ ਲਈ ਪ੍ਰੋਸਪੈਕਟਸ ਅਬੁਲ ਖੁਰਾਣਾ ਦੇ ਸਿਖਲਾਈ ਕੇਂਦਰ ਤੋਂ ਪਾ੍ਰਪਤ ਕੀਤਾ ਜਾ ਸਕਦਾ ਹੈ। ਜਦ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਬਾਹਰਲੇ ਜਿ਼ਲ੍ਹਿਆਂ ਦੇ ਕਿਸਾਨ ਆਪੋ ਆਪਣੇ ਜਿ਼ਲ੍ਹੇ ਦੇ ਡੇਅਰੀ ਵਿਕਾਸ ਦਫ਼ਤਰ ਤੋਂ ਪ੍ਰੋਸਪੈਕਟਸ ਲੈ ਸਕਦੇ ਹਨ।    


 

Story You May Like