The Summer News
×
Friday, 10 May 2024

ਸੰਘਣੀ ਧੁੰਦ ਕਾਰਨ 12ਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਵਾਪਰਿਆ ਦਰ/ਦਨਾਕ ਹਾ/ਦਸਾ

ਅੰਮ੍ਰਿਤਸਰ : ਅੰਮ੍ਰਿਤਸਰ 'ਚ ਅੱਜ ਸੰਘਣੀ ਧੁੰਦ ਕਾਰਨ ਸਰਕਾਰੀ ਸਕੂਲ ਖਾਸਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਨਾਲ ਭਿਆਨਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦਿਆਰਥੀ ਦਾ ਨਾਂ ਮਹਾਵੀਰ ਸਿੰਘ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਵਿਦਿਆਰਥੀ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਤੋਂ ਸਕੂਲ ਜਾ ਰਿਹਾ ਸੀ ਤਾਂ ਟਰੱਕ ਚਾਲਕ ਨੇ ਉਸ ਨੂੰ ਸਾਈਡ 'ਤੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਿਦਿਆਰਥੀ ਨਾਲ ਹੋਏ ਦਰਦਨਾਕ ਹਾਦਸੇ ਦੀ ਖ਼ਬਰ ਸੁਣ ਕੇ ਸਮੂਹ ਅਧਿਆਪਕ ਘਰ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਠੰਢ ਕਾਰਨ ਇਕ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ।

Story You May Like