The Summer News
×
Monday, 20 May 2024

ਜਣੇਪੇ ਦੌਰਾਨ ਮਾਂ ਤੇ ਬੱਚੇ ਦੀ ਮੌਤ, ਹਸਪਤਾਲ ਸਟਾਫ ਤੇ ਕਾਰਵਾਈ ਦੀ ਮੰਗ ਨੂੰ ਲੈ ਧਰਨਾ ਜਾਰੀ

ਮਾਨਸਾ, 12 ਦਸੰਬਰ : ਮਾਨਸਾ ਦੇ ਸਰਕਾਰੀ ਹਸਪਤਾਲ ਦੇ ਜੱਚਾ ਬੱਚਾ ਦੀ ਮੌਤ ਹੋਣ ਤੋ ਬਾਅਦ ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਤੇ ਦੋਸ਼ ਲਗਾਇਆ ਹੈ ਕਿ ਡਾਕਟਰ ਵੱਲੋ ਦੂਸਰੇ ਸਟਾਫ ਤੋ ਵੀਡੀਓ ਕਾਨਫਰੰਸ ਦੇ ਜਰੀਏ ਡਿਲਵਰੀ ਕਰਵਾਈ ਜਾ ਰਹੀ ਸੀ। ਜਿਸ ਦੌਰਾਨ ਮਾਂ ਅਤੇ ਬੱਚੇ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਡਾਕਟਰਾਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਬਾਹਰ ਧਰਨਾ ਲਗਾਇਆ ਹੈ।


ਪੰਜਾਬ ਦੇ ਸਰਕਾਰੀ ਹਸਪਤਾਲ ਹਮੇਸ਼ਾ ਹੀ ਸੁਰਖੀਆ ਵਿੱਚ ਰਹਿੰਦੇ ਹਨ। ਅੱਜ ਫਿਰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਜੱਚਾ ਬੱਚਾ ਹਸਪਤਾਲ ਵਿਖੇ ਡਿਲਵਰੀ ਦੇ ਲਈ ਆਈ ਔਰਤ ਅਤੇ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਚਲਦੇ ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦਾ ਸਹੀ ਇਲਾਜ ਨਹੀਂ ਹੋਇਆ ਅਤੇ ਡਾਕਟਰ ਵੱਲੋ ਵੀਡੀਓ ਕਾਲ ਦੇ ਜਰੀਏ ਸਟਾਫ ਤੋ ਡਿਲਵਰੀ ਕਰਵਾਈ ਜਾ ਰਹੀ ਸੀ। ਜਿਸ ਦੌਰਾਨ ਮਾਂ ਅਤੇ ਬੱਚੇ ਦੀ ਮੌਤ ਹੋ ਗਈ। ਪਰਿਵਾਰ ਨੇ ਸਰਕਾਰੀ ਹਸਪਤਾਲ ਵਿਖੇ ਧਰਨਾ ਲਗਾਕੇ ਕਾਰਵਾਈ ਦੀ ਮੰਗ ਕੀਤੀ ਹੈ।


ਸਰਕਾਰੀ ਹਸਪਤਾਲ ਦੇ ਅਕਟਿੰਗ ਐਸਐਮਓ ਡਾਕਟਰ ਕਮਲਦੀਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਦੁੱਖ ਹੈ ਕਿ ਮਾਂ ਤੇ ਬੱਚੇ ਦੀ ਮੌਤ ਹੋਈ ਹੈ ਇਸ ਮਾਮਲੇ ਵਿੱਚ ਪਰਿਵਾਰ ਅਤੇ ਸਟਾਫ ਦੇ ਬਿਆਨ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।

Story You May Like