The Summer News
×
Saturday, 18 May 2024

ਦਿੱਲੀ-ਅੰਮ੍ਰਿਤਸਰ ਹਵਾਈ ਅੱਡੇ 'ਤੇ ਵੀ ਧੁੰਦ ਦਾ ਅਸਰ, 30 ਤੋਂ ਵੱਧ ਉਡਾਣਾਂ ਲੇਟ

ਚੰਡੀਗੜ੍ਹ : ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਰੇਲ ਅਤੇ ਹਵਾਈ ਆਵਾਜਾਈ ਦੇ ਨਾਲ-ਨਾਲ ਆਮ ਜਨਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਦੇ ਕਹਿਰ ਕਾਰਨ ਦਿੱਲੀ, ਯੂਪੀ, ਪੰਜਾਬ ਸਮੇਤ ਕਈ ਰਾਜਾਂ ਦੇ ਹਵਾਈ ਅੱਡਿਆਂ 'ਤੇ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਇਕ ਅਧਿਕਾਰੀ ਅਨੁਸਾਰ ਦਿੱਲੀ-ਅੰਮ੍ਰਿਤਸਰ ਹਵਾਈ ਅੱਡੇ 'ਤੇ ਅੰਤਰਰਾਸ਼ਟਰੀ ਉਡਾਣਾਂ ਸਮੇਤ ਲਗਭਗ 30 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਵਿਜ਼ੀਬਿਲਟੀ 50 ਮੀਟਰ ਰਿਕਾਰਡ ਕੀਤੀ ਗਈ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੱਸ ਦੇਈਏ ਕਿ ਧੁੰਦ ਦੇ ਕਹਿਰ ਕਾਰਨ ਕਈ ਟਰੇਨਾਂ ਦੇ ਦੇਰੀ ਨਾਲ ਚੱਲਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਲੰਬੀ ਦੂਰੀ ਦੀਆਂ ਜ਼ਿਆਦਾਤਰ ਰੇਲਗੱਡੀਆਂ ਨਿਰਧਾਰਤ ਸਮੇਂ ਤੋਂ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।

Story You May Like