ਐਮਪੀ ਸੰਜੀਵ ਅਰੋੜਾ ਨੇ ਸਰਕਾਰ ਨੂੰ ਸਾਈਕਲ ਉਦਯੋਗ ਦੀ ਸੁਧਾਰਾਂ ਨਾਲ ਮਦਦ ਕਰਨ ਦੀ ਕੀਤੀ ਅਪੀਲ
ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ: ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ DC ਦਫ਼ਤਰ ਤੱਕ ਰੋਸ ਮਾਰਚ, ਦਿੱਤਾ ਜਾਵੇਗਾ ਮੰਗ ਪੱਤਰ
ਅੰਮ੍ਰਿਤਸਰ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਕੱਟ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਹੁਣ ਜ਼ੋਰ ਫੜਦੀ ਜਾ ਰਹੀ ਹੈ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਦੱਸ ਦੇਈਏ ਕਿ ਇਸ ਅਰਥੀ ਫੂਕ ਮੁਜ਼ਾਹਰੇ ਦੌਰਾਨ ਉਹ ਜ਼ਿਲ੍ਹਾ ਕੁਲੈਕਟਰ ਨੂੰ ਮੰਗ ਪੱਤਰ ਸੌਂਪਣਗੇ। ਇਸ ਅਰਥੀ ਫੂਕ ਮੁਜ਼ਾਹਰੇ ਸਬੰਧੀ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਿੱਖ ਜੱਥੇਬੰਦੀਆਂ ਦੀ ਮੀਟਿੰਗ ਹੋਈ।