The Summer News
×
Monday, 20 May 2024

ਡੀ.ਈ.ਓ. ਵੱਲੋਂ ਨਵੇਂ ਦਾਖ਼ਲੇ ਨੂੰ ਲੈ ਕੇ ਬਲਾਕ ਕਾਦੀਆਂ ਦੇ ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਟੀਮ ਨਾਲ ਕੀਤੀ ਮੀਟਿੰਗ 

ਬਟਾਲਾ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਸਰਕਾਰੀ ਸੀਨੀ: ਸੈਕੰ: ਸਕੂਲ ਕਾਦੀਆਂ ਵਿਖੇ ਬਲਾਕ ਕਾਦੀਆਂ 1 ਅਤੇ ਬਲਾਕ ਕਾਦੀਆਂ 2 ਦੇ ਸਮੂਹ ਬੀ.ਐੱਨ.ਓ. , ਸਕੂਲ ਮੁੱਖੀਆ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ , ਪੜੋ ਪੰਜਾਬ ਪੜਾਓ ਪੰਜਾਬ ਟੀਮ ਨਾਲ ਅਹਿਮ ਮੀਟਿੰਗ ਕਰਕੇ ਸਰਕਾਰੀ ਸਕੂਲਾਂ ਵਿੱਚ ਸ਼ੈਸਨ 2023-24 ਦੇ ਨਵੇਂ ਦਾਖਲੇ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸ਼ੈਸਨ 2023-24 ਲਈ ਦਾਖ਼ਲਾ ਵਧਾਉਣ ਦੇ ਮੱਦੇਨਜ਼ਰ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਅਤੇ ਘਰ ਘਰ ਜਾ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਸ ਦੇ ਲਈ ਜਾ ਰਹੀ ਦਾਖ਼ਲਾ ਪ੍ਰੀਖਿਆ ਵਿੱਚ ਵੱਧ ਤੋਂ ਵੱਧ ਬੱਚਿਆਂ ਸ਼ਾਮਲ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਤੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪ੍ਰੋਜੈਕਟਰ/ ਸਮਾਰਟ ਐਲ.ਈ. ਡੀ ਦੇ ਸਹਿਯੋਗ ਨਾਲ ਮਿਆਰੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੁਵਿਧਾਵਾਂ ਦਾ ਲਾਭ ਲੈਣ। ਇਸ ਮੌਕੇ ਬੀ.ਐਨ.ਓ. ਕਾਦੀਆਂ 1 ਹੈੱਡ ਮਾਸਟਰ ਵਿਜੈ ਕੁਮਾਰ , ਬੀ.ਐਨ.ਓ. ਕਾਦੀਆਂ2 ਹੈੱਡ ਮਾਸਟਰ ਮਨਪ੍ਰੀਤ ਸਿੰਘ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਰਲੋਕ ਸਿੰਘ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪੋਹਲਾ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਡੀ.ਐਮ. ਨਰਿੰਦਰ ਸਿੰਘ , ਪ੍ਰਿੰਸੀਪਲ ਸੁਨੀਤਾ ਕੋਸ਼ਲ, ਪ੍ਰਿੰਸੀਪਲ ਰਾਕੇਸ਼ ਕੁਮਾਰ , ਤਰਪਿੰਦਰ ਸਿੰਘ , ਬੀ.ਐਮ.ਟੀ. ਰਣਜੀਤ ਸਿੰਘ , ਬੀ.ਐਮ.ਟੀ. ਧਰਮਪਾਲ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

Story You May Like