The Summer News
×
Sunday, 12 May 2024

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪਟਿਆਲਾ, 19 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ 45 ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਸਿਹਤ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਪਹਿਲੇ, ਦੂਜੇ ਤੇ ਤੀਜੇ ਪੜਾਅ ਤੋਂ ਬਾਅਦ ਹੁਣ ਚੌਥੇ ਪੜਾਅ ਹੇਠ ਵੀ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।


ਡਿਪਟੀ ਕਮਿਸ਼ਨਰ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਕੌਮੀ ਸਿਹਤ ਮਿਸ਼ਨ ਦੇ ਐਮ.ਡੀ. ਅਭਿਨਵ ਤ੍ਰਿਖਾ ਵੱਲੋਂ ਆਨਲਾਈਨ ਕੀਤੀ ਗਈ ਮੀਟਿੰਗ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਸਿਹਤ, ਲੋਕ ਨਿਰਮਾਣ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਕਰ ਰਹੇ ਸਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੇਣ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਨੂੰ ਪਟਿਆਲਾ ਵਿਖੇ ਸਫ਼ਲ ਬਨਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਮਾਜਰਾ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਇਕ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਅੰਦਰ 45 ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ ਤੇ ਤੀਜੇ ਪੜਾਅ ਦੇ 10 ਆਮ ਆਦਮੀ ਕਲਨਿਕਾਂ ਵਿੱਚੋਂ 4 ਤਿਆਰ ਹਨ ਤੇ 6 ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ।


ਡਿਪਟੀ ਕਮਿਸ਼ਨਰ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਨਾਲ ਲੋਕਾਂ ਨੂੰ ਇਲਾਜ ਲਈ ਦੂਰ ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀ, ਜਿਸ ਨਾਲ ਵੱਡੇ ਹਸਪਤਾਲਾਂ 'ਤੇ ਵੀ ਮਰੀਜਾਂ ਦਾ ਬੋਝ ਘਟਿਆ ਹੈ।ਇਹਨਾਂ ਕਲੀਨਿਕਾਂ 'ਚ ਮੁਫਤ ਸਿਹਤ ਜਾਂਚ ਸਮੇਤ 41 ਤਰਾਂ ਦੇ ਲੋੜੀਂਦੇ ਲੈਬ ਟੈਸਟ ਤੇ 96 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮਿਲ ਰਹੀਆਂ ਹਨ ਅਤੇ ਪਹਿਲੇ ਅਤੇ ਤੀਜੇ ਪੜਾਅ ਦੇ ਆਮ ਆਦਮੀ ਕਲੀਨਿਕਾਂ ਅੰਦਰ 80 ਤੋਂ 84 ਮਰੀਜ ਪ੍ਰਤੀ ਕਲੀਨਿਕ ਪ੍ਰਤੀ ਦਿਨ ਇਨ੍ਹਾਂ ਦਾ ਲਾਭ ਲੈ ਰਹੇ ਹਨ ਜਦਕਿ ਦੂਜੇ ਪੜਾਅ ਦੇ ਇਨ੍ਹਾਂ ਕਲੀਨਿਕਾਂ ਅੰਦਰ 35 ਤੋਂ 40 ਮਰੀਜ ਇਲਾਜ ਕਰਵਾ ਰਹੇ ਹਨ। ਇਸ ਮੌਕੇ ਏ.ਡੀ.ਸੀ (ਜ) ਜਗਜੀਤ ਸਿੰਘ, ਏ.ਡੀ.ਸੀ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਆਈ.ਏ.ਐਸ. ਯੂ.ਟੀ.) ਡਾ.ਅਕਸ਼ਿਤਾ ਗੁਪਤਾ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ, ਡਾ. ਐਸ.ਜੇ. ਸਿੰਘ, ਡਾ. ਗੁਰਪ੍ਰੀਤ ਨਾਗਰਾ, ਸਮੇਤ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Story You May Like