The Summer News
×
Tuesday, 21 May 2024

ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦਾ ਕੀਤਾ ਗਿਆ ਦੌਰਾ

ਸ੍ਰੀ ਮੁਕਤਸਰ ਸਾਹਿਬ  21 ਜੁਲਾਈ | ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਚੰਡੀਗੜ੍ਹ ਡਾ. ਰੁਪਿੰਦਰ ਕੌਰ ਨੇ ਦਫਤਰ ਸਿਵਲ ਸਰਜਨ ਅਤੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੌਰਾ ਕੀਤਾ ਅਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।


ਉਨ੍ਹਾ  ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਅਤੇ ਐਮਰਜੈਂਸੀ ਚੈੱਕ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਤਸੱਲੀ ਪ੍ਰਗਟ ਕੀਤੀ ਅਤੇ ਸਟਾਫ ਨੂੰ ਕਿਹਾ ਇਸੇ ਤਰ੍ਹਾਂ ਹੀ ਲੋਕਾਂ ਦੀ ਤਨੋ-ਮਨੋ ਸੇਵਾ ਕੀਤੀ ਜਾਵੇ।


ਉਨ੍ਹਾ ਕਿਹਾ ਕਿ ਐਮਰਜੈਂਸੀ ਸੇਵਾਵਾਂ ਕਿਸੇ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 24 ਘੰਟੇ ਤਿਆਰ ਰੱਖੀਆਂ ਜਾਣ ।ਉਨ੍ਹਾ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਵਿਭਾਗ ਵਲੋਂ  ਜਿਆਦਾ ਬਾਰਸ਼ਾ ਦੀ ਭਵਿੱਖਬਾਣੀ ਕੀਤੀ ਗਈ ਹੈ ਜਿਸ ਨਾਲ ਸੰਭਾਵਿਤ ਹੜ੍ਹ ਆ ਸਕਦੇ ਹਨ ਇਸ ਲਈ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾ ਦਾ ਗਠਣ ਕੀਤਾ ਜਾਵੇ ਅਤੇ ਹਰ ਤਰ੍ਹਾਂ ਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਪੂਰੀ ਮਾਤਰਾ ਵਿਚ ਤਿਆਰ ਰੱਖੇ ਜਾਣ।


ਇਸ ਮੌਕੇ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹੇ ਵਿਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 8 ਰੈਪਿਡ ਰਿਸਪਾਂਸ ਟੀਮਾ ਦਾ ਗਠਣ ਕੀਤਾ ਗਿਆ ਹੈ ਅਤੇ ਪਿੰਡ ਪੱਧਰ ਤੱਕ ਐਮਰਜੈਂਸੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਮੋਬਾਇਲ ਟੀਮਾਂ ਦਾ ਵੀ ਗਠਣ ਕੀਤਾ ਗਿਆ ਹੈ।ਉਨ੍ਹਾ ਕਿਹਾ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਪੂਰੀ ਮਾਤਰਾ ਵਿਚ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੇ ਅਗੇਤੇ ਪ੍ਰਬੰਧ ਕਰ ਲਏ ਗਏ ਹਨ ਅਤੇ ਇਸ ਸਬੰਧ ਵਿਚ ਆਈ.ਐਮ.ਏ. ਸਹਿਯੋਗ ਨਾਲ ਪ੍ਰਾਇਵੇਟ ਸਿਹਤ ਸੰਸਥਾਵਾਂ ਨੂੰ ਵੀ ਕਿਸੇ ਐਮਰਜੈਂਸੀ ਨਾਲ ਨਜਿੱਠਣ ਲਈ ਲੋੜ ਪੈਣ ਤੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਕਿਹਾ ਗਿਆ ਹੈ।


ਕੈਮਿਸਟ ਐਸੋਸੀਏਸ਼ਨ ਅਤੇ ਪ੍ਰਾਇਵੇਟ ਨਰਸਿੰਗ ਕਾਲਜਾਂ ਨੂੰ ਵੀ ਲੋੜ ਪੈਣ ਤੇ ਸਹਿਯੋਗ ਦੇਣ ਲਈ ਕਿਹਾ ਗਿਆ ਹੈ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪ੍ਰਭਜੀਤ ਸਿੰਘ, ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਭੁਪਿੰਦਰ ਕੌਰ ਐਸ.ਐਮ.ਓ. ਸ਼੍ਰੀ ਮੁਕਤਸਰ ਸਾਹਿਬ, ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ, ਡਾ. ਆਲਮਜੀਤ ਸਿੰਘ , ਸੁਨੀਤ ਰਾਣੀ, ਮਨਜੀਤ ਕੌਰ ਨਰਸਿੰਗ ਸਿਸਟਰ, ਭੁਪਿੰਦਰ ਸਿੰਘ ਸਟੈਨੋ ਹਾਜ਼ਰ ਸਨ।

Story You May Like