The Summer News
×
Tuesday, 14 May 2024

ਗੁੱਜਰ ਭਾਈਚਾਰੇ ਦੇ ਸਮਾਗਮ ‘ਚ ਹਿੱਸਾ ਲੈਣ ਪੁੱਜੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ

ਲੁਧਿਆਣਾ, 5 ਅਗਸਤ (ਭਰਤ ਸ਼ਰਮਾ) – ਲੁਧਿਆਣਾ ਦੇ ਕਮਿਊਨਿਟੀ ਸੈਂਟਰ ਵਿੱਚ ਗੁੱਜਰ ਭਾਈਚਾਰੇ ਵੱਲੋਂ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਵਿੱਚ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਰਕਾਰ ਵੱਲੋਂ ਅੱਜ ਤੋਂ ਲਾਏ ਗਏ ਪਲਾਸਟਿਕ ਤੇ ਪਾਬੰਦੀ ਦੀ ਸ਼ਲਾਘਾ ਕੀਤੀ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਪਲਾਸਟਿਕ ਬੈਗ ਬੰਦ ਕਰਨ ਦੇ ਇੰਡਸਟਰੀ ਨੂੰ ਮੁਸ਼ਕਲਾਂ ਆਉਣਗੀਆਂ ਉਸ ਦਾ ਹੱਲ ਵੀ ਕੀਤਾ ਜਾਵੇਗਾ। ਇਸ ਦੌਰਾਨ ਡਿਪਟੀ ਸਪੀਕਰ ਨੇ ਕਿਹਾ ਕਿ ਤਿਰੰਗਾਂ ਸਾਡੇ ਦੇਸ਼ ਦੀ ਸ਼ਾਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡਾ ਸਿਰ ਇਸ ਅੱਗੇ ਝੁਕਣਾ ਚਾਈਦਾ ਹੈ। ਇਸ ਨੂੰ ਕੋਈ ਵੀ ਲਹਿਰਾ ਸਕਦਾ, ਓਥੇ ਹੀ ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਦਵਉਣ ਸਬੰਧੀ ਵੀ ਉਨ੍ਹਾਂ ਗੱਲਬਾਤ ਕੀਤੀ ਤੇ ਕਿਹਾ ਕਿ ਅਸੀਂ ਹੀ ਸ਼ਹੀਦਾਂ ਦੇ ਪਰਿਵਾਰ ਹਨ।


Story You May Like