The Summer News
×
Monday, 20 May 2024

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 13 ਚ 40 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ

ਲੁਧਿਆਣਾ: ਮਾਰਚ (ਦਲਜੀਤ ਵਿੱਕੀ) : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 13 ਦੇ ਸੁਤੰਤਰ ਨਗਰ ਵਿਖੇ ਕਰੀਬ 40 ਲੱਖ ਦੀ ਲਾਗਤ ਨਾਲ ਹੋਣ ਜਾ ਰਹੇ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪਹਿਲ ਦੇ ਆਧਾਰ ਤੇ ਨਿਭਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਚੋਣਾਂ ਦੌਰਾਨ ਸੁਤੰਤਰ ਨਗਰ ਦੇ ਇਲਾਕਾ ਵਾਸੀਆਂ ਦੀ ਮੰਗ ਸੀ ਕੀ ਉਹਨਾਂ ਦੇ ਇਲਾਕੇ ਅੰਦਰ ਨਾ ਹੀ ਸੀਵਰੇਜ ਅਤੇ ਨਾ ਹੀ ਵਾਟਰ ਸਪਲਾਈ ਦੀ ਕੋਈ ਵਿਵਸਥਾ ਹੈ, ਤੁਸੀਂ ਵਾਅਦਾ ਕਰੋ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਤੁਸੀਂ ਇਸ ਇਲਾਕੇ ਦੀ ਨੁਹਾਰ ਬਦਲੋਗੇ, ਸੋ ਇਲਾਕਾ ਵਾਸੀਆਂ ਨੂੰ ਦਿੱਤੀ ਗਈ ਗਰੰਟੀ ਦੇ ਤਹਿਤ ਅੱਜ ਉਹਨਾਂ ਦੇ ਇਲਾਕੇ ਅੰਦਰ ਵਾਟਰ ਸਪਲਾਈ ਤੇ ਸੀਵਰੇਜ ਦੇ ਕੰਮਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਕੰਮਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।


ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੱਥੇ ਸੂਬੇ ਭਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਥੇ ਹੀ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਉਂਦੇ ਹੋਏ ਆਮ ਆਦਮੀ ਕਲੀਨਿਕ, ਚੰਗੇ ਹਸਪਤਾਲਾ ਤੋਂ ਇਲਾਵਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉਹਨਾਂ ਕਿਹਾ ਕਿ ਇਸੇ ਹੀ ਲੜੀ ਤਹਿਤ ਹਲਕਾ ਪੂਰਵੀ ਅੰਦਰ ਵੀ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ । ਉਹਨਾਂ ਕਿਹਾ ਕਿ ਹਲਕੇ ਅੰਦਰ ਵਧੀਆ ਮਾਡਲ ਸਕੂਲਾਂ ਤੋਂ ਇਲਾਵਾ ਚੰਗੇ ਹਸਪਤਾਲ ਅਤੇ ਆਮ ਆਦਮੀ ਕਲੀਨਿਕ ਖੋਲ ਹਲਕਾ ਵਾਸੀਆਂ ਨੂੰ ਫਰੀ ਇਲਾਜ ਦੀ ਸੁਵਿਧਾ ਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਟੀਚਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੀ ਮੁੱਖ ਮਕਸਦ ਹੈ। ਇਸ ਮੌਕੇ ਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੇ ਜ਼ਿਲਾ ਪ੍ਰਧਾਨ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਰਵਿੰਦਰ ਸਿੰਘ ਰਾਜੂ, ਅਵਤਾਰ ਦਿਉਲ , ਚਰਨਜੀਤ ਸਿੰਘ ਚੰਨੀ , ਲੱਖਵਿੰਦਰ ਲੱਖਾ ਸੁਰਜੀਤ ਸਿੰਘ ਠੇਕੇਦਾਰ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Story You May Like