The Summer News
×
Tuesday, 18 June 2024

DGP ਪੰਜਾਬ ਨੇ ਪੁਲੀਸ ਅਫ਼ਸਰਾਂ ਨੂੂੰ 11 ਵਜੇ ਤੋਂ 1 ਵਜੇ ਤੱਕ ਦਫ਼ਤਰਾਂ ਵਿੱਚ ਰਹਿਣ ਦੇ ਦਿੱਤੇ ਆਦੇਸ਼

ਚੰਡੀਗੜ੍ਹ , 9 ਜੂਨ: ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀਆਂ ਸਾਰੀਆਂ ਰੇਂਜਾਂ ਦੇ ਏਡੀਜੀਪੀ ,ਆਈਜੀ, ਡੀਆਈਜੀ, ਪੁਲੀਸ ਕਮਿਸ਼ਨਰ, ਐੱਸਐੱਸਪੀ, ਡੀਐੱਸਪੀ ਅਤੇ ਐੱਸਐੱਚਓਜ਼ ਨੂੰ ਰੋਜ਼ਾਨਾ ਕੰਮਕਾਜ ਦੇ ਦਿਨਾਂ ਵਿੱਚ ਸਵੇਰੇ 11ਵਜੇ ਤੋਂ 1ਵਜੇੇੇੇੇੇੇੇੇੇੇੇੇ ਤੱਕ ਦਫ਼ਤਰਾਂ ਵਿੱਚ ਰਹਿਣ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਦਿੱਤੇ ਹਨ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾੲਤਾਂ ਦੇ ਨਿਪਟਾਰੇ ਲਈ ਰੋਜ਼ਾਨਾ ਪੁਲਿਸ ਅਫ਼ਸਰ ਦੋ ਘੰਟੇ ਜਨਤਕ ਮਿਲਣੀਆਂ ਕਰਨਗੇ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਕੱਢੇ ਜਾਣਗੇ।ਇਸ ਗੱਲ ਦਾ ਵੀ ਜ਼ਿਕਰ ਉਨ੍ਹਾਂ ਕੀਤਾ ਹੈ ਕਿ ਚੰਡੀਗੜ੍ਹ ਸਥਿਤ ਪੁਲਿਸ ਹੈੱਡ ਕੁਆਰਟਰ ਵਿੱਚ ਤਾਇਨਾਤ ਵਿਸ਼ੇਸ਼ ਡੀਜੀਪੀ ਅਤੇ ਵਧੀਕ ਡੀਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਕਿ ਦਿਨ ਤੈਅ ਕਰਕੇ ਦਫ਼ਤਰ ਵਿੱਚ ਮੌਜੂਦ ਰਹਿਣ ਦੇ ਆਦੇਸ਼ ਦਿੱਤੇ ਹਨ।

Story You May Like