The Summer News
×
Thursday, 16 May 2024

ਰੂਰਲ ਸੈੱਲਫ ਇੰਮਪਲਾਈਮੈਂਟ ਟੇ੍ਨਿੰਗ ਇੰਸਟੀਚਿਊਟ ਵਿਖੇ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦਾ ਵੰਡ

ਕਪੂਰਥਲਾ,23 ਜੂਨ : ਪੇਂਡੂ ਵਿਕਾਸ ਵਿਭਾਗ ਵਲੋਂ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਕਿੱਤਾ ਮੁਖੀ ਸਿਖਲਾਈ ਮੁਹੱਈਆ ਕਰਵਾਉਣ ਦੇ ਮਕਸਦ ਕਪੂਰਥਲਾ ਵਿਖੇ ਰੂਰਲ ਸੈੱਲਫ ਇੰਮਪਲਾਈਮੈਂਟ ਟੇ੍ਨਿੰਗ ਇੰਸਟੀਚਿਊਟ ਵਿਚ ਬਿਊਟੀ ਪਾਰਲਰ ਦੀ ਟੇ੍ਨਿੰਗ ਪੂਰੀ ਕਰ ਚੁੱਕੇ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਸਮਾਗਮ ਦੌਰਾਨ ਡਿਪਟੀ ਸਰਕਲ ਹੈਡ ਪੀ.ਐਨ.ਬੀ ਕਪੂਰਥਲਾ ਬਲਬੀਰ ਕੁਮਾਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਉਨ੍ਹਾਂ ਸਿਖਿਆਰਥੀਆਂ ਨੂੰ ਵਧਾਈ ਦਿੰਦਿਆਂ ਸਫਲ ਹੋਣ ਵਾਸਤੇ ਸ਼ੁਭ ਕਾਮਨਾਵਾਂ ਦਿੱਤੀਆ ਅਤੇ ਕਿਹਾ ਕਿ ਟੇ੍ਨਿੰਗ ਪ੍ਰਾਪਤ ਕਰਨ ਤੋਂ ਬਾਅਦ ਸਵੈ-ਰੁਜ਼ਗਾਰ ਸ਼ੁਰੂ ਕਰਕੇ ਆਤਮ ਨਿਰਭਰ ਬਣਨਾ ਚਾਹੀਦਾ ਹੈ।


ਇਸ ਮੌਕੇ ਚੀਫ ਐਲ.ਡੀ.ਐਮ,ਪੀ.ਐਨ.ਬੀ ਕਪੂਰਥਲਾ ਪੀ.ਪੀ ਸਿਰੋਹਾ ਨੇ ਕਿਹਾ ਕਿ ਸਿੱਖਿਆਰਥੀਆਂ ਨੂੰ ਨੌਕਰੀਆਂ ਦੀ ਭਾਲ ਛੱਡ ਕੇ ਸਵੈ-ਰੋਜ਼ਗਾਰ ਅਪਣਾਉਣਾ ਚਾਹੀਦਾ । ਉਨ੍ਹਾਂ ਕਿਹਾ ਕਿ ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜ਼ਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ।


ਸੰਸਥਾ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿਖਿਆਰਥੀਆਂ ਦੇ ਖਾਣ-ਪੀਣ ਦਾ ਪ੍ਰੰਬਧ ਵੀ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ, ਕੰਪਿਉਟਰਾਇਜ਼ਡ ਅਕਾਂੳਟਿੰਗ,ਇਲੈਕਟ੍ਰੀਸ਼ਨ,ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।

Story You May Like