The Summer News
×
Monday, 20 May 2024

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਘਰਾਂ ਤੱਕ ਕੀਤੀ ਜਾ ਰਹੀ ਹੈ ਪਹੁੰਚ

ਅਕਰਪੁਰਾ, ( ਬਟਾਲਾ)  18 ਜੁਲਾਈ | ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਲਾ ਹੱਲ਼ ਕਰਨ ਦੇ ਮੰਤਵ ਨਾਲ ਅੱਜ ਪਿੰਡ ਅਕਰਪੁਰਾ (ਬਟਾਲਾ) ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਜਿਸ ਵਿੱਚ ਅਭਿਸ਼ੇਕ ਵਰਮਾ ਤਹਿਸੀਲਦਾਰ ਬਟਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ।


ਅੱਜ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਲਾ ਹੱਲ਼ ਕਰਨ ਲਈ ਜ਼ਿਲੇ ਅੰਦਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ  ਮੌਕੇ ਤੇ ਦਿੱਤਾ  ਜਾਂਦਾ ਹੈ


ਉਨਾਂ ਅੱਗੇ ਕਿਹਾ ਕਿ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਦੀ ਅਗਵਾਈ ਹੇਠ ਅੱਜ ਦੇ ਇਸ ਕੈਂਪ ਵਿੱਚ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਆਪਣੀਆਂ ਮੁਸ਼ਕਲਾ ਤੋ ਜਾਣੂ ਕਰਵਾਇਆ ਗਿਆ। ਲੋਕਾਂ ਵਲੋਂ ਬੁਢਾਪਾ ਪੈਨਸ਼ਨ ਤੇ ਅੰਗਹੀਣ ਪੈਨਸ਼ਨ ਸਬੰਧੀ, ਕੱਚੇ ਮਕਾਨਾਂ ਦੀ ਗਰਾਂਟ ਸਬੰਧੀ, ਰਾਸ਼ਨ ਕਾਰਡ ਬਣਾਉਣ ਸਬੰਧੀ, ਡੇਅਰੀ ਦਾ ਕੰਮ ਸ਼ੁਰੂ ਕਰਨ ਸਬੰਧੀ ਤੇ ਮਗਨਰੇਗਾ ਆਦਿ ਦੇ ਸਬੰਧ ਵਿੱਚ ਆਪਣੀਆਂ ਮੁਸ਼ਕਿਲਾਂ ਦੱਸਿਆ। ਇਸ ਵਿਚੋਂ ਕੁਝ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਮੁਸ਼ਕਿਲਾਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।


 ਇਸ ਮੌਕੇ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾਵੇਗੀ ਅਤੇ ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਮੁਸਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।


ਇਸ ਮੌਕੇ ਕੈਂਪ ਵਿੱਚ ਪਹੁੰਚੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਛੱਤ ਹੇਠਾਂ ਹੀ ਸਾਰੀਆਂ ਸਕੀਮਾਂ ਦਾ  ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਨਾਲ ਉਨਾਂ ਨੂੰ ਬੁਹਤ ਲਾਭ ਮਿਲਿਆ ਹੈ। ਉਨਾਂ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।


ਇਸ ਮੌਕੇ ਪਰਵੇਸ਼ ਕੁਮਾਰ, ਸਮੇਸ਼ਰ ਸੈਕਰਟਰੀ ਦਫਤਰ ਬੀਡੀਪੀਓ, ਸੈਕਰਟੀ ਮੇਜਰ ਸਿੰਘ, ਦਲਜੀਤ ਕੋਰ , ਸਿਮਰਨਜੀਤ ਕੋਰ , ਲਖਵਿੰਦਰ ਸਿੰਘ ਸੰਘੇੜਾ ਬਲਾਕ ਪ੍ਰਧਾਨ, ਸਰਪੰਚ ਪ੍ਰੀਤਮ ਸਿੰਘ, ਸੁਖਦੇਵ ਸਿੰਘ ਸੰਘੇੜਾ, ਗੁਰਸੇਵਕ ਸਿੰਘ ਅਕਰਪੁਰਾ, ਕੈਪਟਨ ਸੁਰਜਨ ਸਿੰਘ ਤੇ ਗੁਰਦਿਆਲ ਸਿੰਘ ਚੰਦੂਮਾਜਰਾ  ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਮੋਜੂਦ ਸਨ।

Story You May Like