The Summer News
×
Sunday, 15 December 2024

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ,ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ,ਪਿੰਡ ਭਲਾਈਆਣਾ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਦੌਰਾਨ ਵੱਖ-ਵੱਖ ਕਿੱਤਿਆਂ ਬਾਰੇ ਜਾਣੂੰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ: ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਵੰਬਰ ਮਹੀਨੇ ਦੌਰਾਨ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਸਬੰਧ ਵਿਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ,ਪਿੰਡ ਭਲਾਈਆਣਾ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰਖਿਆਵਾਂ, ਅਗਲੇਰੀ ਪੜ੍ਹਾਈ, ਸਵੈ-ਰੋਜ਼ਗਾਰ ਅਤੇ ਹੋਰ ਵੱਖ-ਵੱਖ ਕਿੱਤਿਆਂ ਸਬੰਧੀ ਸੰਖੇਪ ਵਿੱਚ ਜਾਣਕਾਰੀ ਮੁਹੁੱਈਆ ਕਾਰਵਾਈ ਗਈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਨਦੀਪ ਸਿੰਘ ਸੇਖੋਂ, ਮੈਥ ਮਾਸਟਰ ਗਗਨਦੀਪ ਗਰਗ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ, ਜਰਨੈਲ ਸਿੰਘ ਅਤੇ ਵਿਜੈ ਸਿੰਘ ਅਤੇ ਹੋਰ ਕਰਮਚਾਰੀ ਵੀ ਹਾਜ਼ਿਰ ਰਹੇ।

Story You May Like