The Summer News
×
Tuesday, 21 May 2024

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਇਸ ਦਿਨ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ,ਪੜੋ ਖਬਰ

ਸ਼੍ਰੀ ਮੁਕਤਸਰ ਸਾਹਿਬ 4 ਜੁਲਾਈ : ਸ਼੍ਰੀ ਮੁਕਤਸਰ ਸਾਹਿਬ ਵਿਖੇ 05 ਜੁਲਾਈ 2023 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 05 ਜੁਲਾਈ 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤੀ ਜਾ ਰਿਹਾ ਹੈ।


ਮਿਲੀ ਜਾਣਕਰੀ ਮੁਤਾਬਕ ਉਹਨਾਂ ਦੱਸਿਆ ਗਿਆ ਹੈ ਕਿ ਇਸ ਕੈਂਪ ਵਿੱਚ ਐਸ.ਆਈ.ਐਸ ਸਕਿਉਰਟੀ ਪ੍ਰਾਈਵੇਟ ਲਿਮ. ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਇੰਟਰਵਿਊ ਲਏ ਜਾਣਗੇ । ਜਾਣਕਾਰੀ ਮੁਤਾਬਕ ਇਸ ਕੈਂਪ ਵਿੱਚ 10ਵੀ 'ਤੇ 12ਵੀ ਪਾਸ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਕਿਊਰਟੀ ਗਾਰਡ ਦੀ ਭਰਤੀ ਲਈ ਪ੍ਰਾਰਥੀਆਂ ਦੀ ਉਮਰ ਘੱਟ ਤੋਂ ਘੱਟ 21 ਸਾਲ ਅਤੇ ਵੱਧ ਤੋਂ ਵੱਧ 37 ਸਾਲ ਹੋਣਾ ਲਾਜ਼ਮੀ ਹੈ ਅਤੇ ਕੱਦ ਇਸ 168 ਸੈ.ਮੀ., ਵਜਨ 56 ਤੋਂ 95 ਕਿਲੋ ਹੋਣਾ ਲਾਜਮੀ ਹੈ। ਇਸ ਯੋਗਤਾ ਨੂੰ ਪੂਰੀ ਕਰਨ ਵਾਲੇ ਨੌਜਵਾਨ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਜਾਣਕਰੀ ਮੁਤਾਬਕ ਦੱਸ ਦੇਈਏ ਕਿ ਇਸ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼, ਆਧਾਰ ਕਾਰਡ ਹੋਣਾ ਲਾਜ਼ਮੀ ਹੈ। ਤੁਸੀ ਜ਼ਿਆਦਾ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ, ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜਿਟ ਕਰ ਸਕਦੇ ਹੋ, ਜਾਂ ਪ੍ਰਾਰਥੀ ਮੋਬਾਇਲ ਨੰ. 98885-62317, 01633-262317 ਤੇ ਸੰਪਰਕ ਕਰ ਸਕਦੇ ਹੋ।


 

Story You May Like