The Summer News
×
Friday, 10 May 2024

ਵਿਸ਼ਵ ਸਿਹਤ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਸਮਾਗਮ ਆਦੇਸ਼ ਨਰਸਿੰਗ ਇੰਸਟੀਟਿਊਟ ਵਿਖੇ ਕੀਤਾ ਗਿਆ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ : ਸਿਹਤ ਵਿਭਾਗ ਵਲੋਂ ਡਾ ਰੰਜੂ ਸਿੰਗਲਾ ਸਿਵਲ ਸਰਜਨ ਦੀ ਪ੍ਰਧਾਨਗੀ ਵਿੱਚ ਵਿਸ਼ਵ ਸਿਹਤ ਦਿਵਸ ਦੇ ਸਬੰਧ ਜਿਲ੍ਹਾ ਪੱਧਰੀ ਸਮਾਗਮ ਆਦੇਸ਼ ਨਰਸਿੰਗ ਇੰਸਟੀਟਿਊਟ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ 7 ਅਪ੍ਰੈਲ 1948 ਨੂੰ ਵਿਸ਼ਵ ਸਿਹਤ ਸੰਸਥਾ ਹੋਂਦ ਵਿੱਚ ਆਈ ਸੀ ਅਤੇ ਇਸ ਸਾਲ ਅਸੀਂ 75ਵਾਂ ਵਿਸ਼ਵ ਸਿਹਤ ਦਿਵਸ ਮਨਾ ਰਹੇ ਹਾਂ।ਉਨ੍ਹਾ ਕਿਹਾ ਕਿ ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਵੱਖ ਵੱਖ ਥੀਮ ਵਿਸ਼ਵ ਸਿਹਤ ਸੰਸਥਾ ਵੱਲੋਂ ਜਾਰੀ ਕੀਤੇ ਜਾਂਦੇ ਹਨ।


ਇਸ ਸਾਲ ਦਾ ਥੀਮ “ਹੈਲ਼ਥ ਫਾਰ ਆਲ” ਹੈ।ਉਨ੍ਹਾਂ ਕਿਹਾ ਕਿ ਸਾਡੇ ਖਾਣ ਪੀਣ ਦੀਆਂ ਆਦਤਾਂ ਅਤੇ ਸਰੀਰਿਕ ਗਤੀਵਿਧੀਆਂ ਦੀ ਘਾਟ ਕਾਰਨ ਅਸੀਂ ਆਪ ਹੀ ਬੀਮਾਰੀਆਂ ਨੂੰ ਸੱਦਾ ਦੇ ਰਹੇ ਹਾਂ।ਉਨ੍ਹਾ ਕਿਹਾ ਕਿ ਹੁਣ ਜਿਆਦਾ ਸਾਡੇ ਸਮਾਜ ਵਿਚ ਜਿਆਦਾ ਮੌਤਾਂ ਦਾ ਕਾਰਨ ਗੈਰ ਸੰਚਾਰੀ ਰੋਗ ਬਣ ਰਹੇ ਹਨ ਜੋ ਕਿ ਸਾਡੀ ਸਰੀਰਿਕ ਗਤੀਵਿਧੀਆਂ ਦੀ ਘਾਟ ਅਤੇ ਸਹੀ ਖਾਣ ਪੀਣ ਨਾ ਹੋਣ ਕਾਰਨ ਹੋ ਰਹੇ ਹਨ।


ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਾਨੂੰ ਤੰਦਰੁਸਤ ਰਹਿਣ ਲਈ ਆਪਣੇ ਸਰੀਰ ਦੀ ਨਿਯਮਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕੋਈ ਵੀ ਬੀਮਾਰੀ ਹੋਣ ਤੇ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣ ਚਾਹੀਦਾ ਹੈ ਅਤੇ ਇਲਾਜ ਵਿਚ ਅਣਗਹਿਲੀ ਨਹੀ ਕਰਨੀ ਚਾਹੀਦੀ।ਇਸ ਮੌਕੇ ਡਾ ਸਤੀਸ਼ ਜਿੰਦਲ ਐਮ.ਡੀ. ਮੈਡੀਸਨ ਵੀ ਆਈ.ਐਮ.ਏ. ਵਲੋਂ ਸ਼ਾਮਿਲ ਹੋਏ ਅਤੇ ਗੈਰ ਸੰਚਾਰੀ ਰੋਗਾਂ ਬਾਰੇ ਜਾਣਕਾਰੀ ਦਿੱਤੀ।


ਇਸ ਮੌਕੇ ਡਾ. ਅਮਿਤਾ ਗੁਪਤਾ ਆਯੂਰਵੈਦਿਕ ਮੈਡੀਕਲ ਅਫਸਰ ਨੇ ਯੋਗਾ ਦੀ ਮਹੱਤਤਾ ਅਤੇ ਇਸਦੇ ਯੋਗਾ ਤੰਦਰੁਸਤ ਰਹਿਣ ਬਾਰੇ ਜਾਣਕਾਰੀ ਦਿੱਤੀ।ਇਸ ਸਮਾਗਮ ਵਿਚ ਅਮਨਦੀਪ ਸਿੰਘ ਡਾਇਟੀਸ਼ੀਅਨ ਜੋ ਕਿ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਸਾਹਿਬ ਚੰਦ ਵਿਚ ਸੇਵਾ ਨਿਭਾ ਰਹੇ ਹਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਤੰਦਰੁਸਤ ਰਹਿਣ ਲਈ ਸਹੀ ਮਾਤਰਾ ਵਿਚ ਸਹੀ ਖਾਣ ਪੀਣ ਬਾਰੇ ਜਾਣਕਾਰੀ ਦਿੱਤੀ।


ਸਮਾਗਮ ਦੌਰਾਨ ਮਿਸ. ਜਸਵੀਰ ਕੋਰ ਡਾਇਰੈਕਟਰ ਆਦੇਸ਼ ਨਰਸਿੰਗ ਇੰਸਟੀਟਿਊਟ ਨੇ ਵਿਦਿਆਰਥੀਆਂ ਨੂੰ ਅੱਜ ਦੀ ਇਹ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ ਅਤੇ ਸਿਹਤ ਵਿਭਾਗ ਦਾ ਜਿਲ੍ਹਾ ਪੱਧਰੀ ਸਮਾਗਮ ਆਦੇਸ਼ ਨਰਸਿੰਗ ਇੰਸਟੀਟਿਊਟ ਵਿਖੇ ਕਰਨ ਲਈ ਧੰਨਵਾਦ ਕੀਤਾ।ਇਸ ਸਮਾਗਮ ਨੂੰ ਹੋਰਨਾ ਤੋਂ ਇਲਾਵਾ ਜਿਲ੍ਹਾ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ, ਸ਼੍ਰੀਮਤੀ ਸ਼ਰਨਜੀਤ ਕੌਰ ਅਤੇ ਲਾਲ ਚੰਦ ਨੇ ਵੀ ਸੰਬੋਧਨ ਕੀਤਾ।ਇਸ ਸਮਾਗਮ ਵਿਚ ਸਿਹਤ ਵਿਭਾਗ ਦੇ ਸਟਾਫ ਤੋਂ ਇਲਾਵਾ ਆਦੇਸ਼ ਨਰਸਿੰਗ ਇੰਸਟੀਟਿਊਟ ਦਾ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਹੋਏ।

Story You May Like