The Summer News
×
Thursday, 16 May 2024

ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਸਮਾਗਮ 

 

ਬਟਾਲਾ : 9ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਐਸਡੀਐਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ  ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। 

 

 ਜਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਐਸਡੀਐਮ ਡੇਰਾ ਬਾਬਾ ਨਾਨਕ ਅਸ਼ਵਨੀ ਅਰੋੜਾ ਦੀ ਪ੍ਰਧਾਨਗੀ ਹੇਠ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਸਮਾਗਮ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜਾ ਲਿਆ। ਉਨਾਂ ਅੱਗੇ ਦੱਸਿਆ ਕਿ ਸਮਾਗਮ 21 ਜੂਨ ਨੂੰ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਨਗੇ। ਇਹ ਜਿਲਾ ਪੱਧਰੀ ਸਮਾਗਮ, ਜਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਡਾਇਰੈਕਟੋਰੇਟ ਆਫ ਆਯੁਰਵੈਦਿਕ ਪੰਜਾਬ,ਲੈਂਡ ਪੋਰਟਸ ਅਥਾਰਟੀ ਆਫ ਇੰਡੀਆ ਅਤੇ ਆਈ ਸੀ ਆਈ ਸੀ ਆਈ ਬੈਂਕ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। 

 ਇਸ ਮੌਕੇ ਡਾ ਪਰਦੀਪ ਸਿੰਘ ਜਿਲਾ ਆਯੂਰਵੈਦਿਕ ਅਫਸਰ ਗੁਰਦਾਸਪੁਰ, ਡਾ ਅਸੋਕ ਕੁਮਾਰ ਮੈਡੀਕਲ ਅਫਸਰ, ਹਰਮਨਪ੍ਰੀਤ ਸਿੰਘ ਜੁਆਇੰਟ ਸਕੱਤਰ, ਜਿਲ੍ਹਾ ਹੈਰੀਟੇਜ ਸੁਸਾਇਟੀ, ਪਰਮਿੰਦਰ ਸਿੰਘ ਜਿਲਾ ਗਾਈਡੈਂਸ ਕਾਊਂਸਲਰ, ਦੀਪਕ ਕੁਮਾਰ,ਬਲਜੀਤ ਸਿੰਘ ਪਨੂੰ, ਮਨਜੀਤ ਸਿੰਘ ,ਪਰਮਪਾਲ ਸਿੰਘ,ਦਮਨਜੀਤ ਸਿੰਘ , ਸੁਖਮਿੰਦਰ ਸਿੰਘ ਅਤੇ ਬੀਐਸਐਫ ਦੇ ਅਧਿਕਾਰੀ ਮੌਜੂਦ ਸਨ।

Story You May Like