The Summer News
×
Monday, 13 May 2024

ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ‘ਰੰਗਲਾ ਪ੍ਰੋਗਰਾਮ’ ਅਮਿੱਟ ਯਾਦਾਂ ਬਿਖੇੜਦਾ ਸਫਲਤਾਪੂਰਵਕ ਸੰਪੰਨ

ਬਟਾਲਾ, 14 ਅਪ੍ਰੈਲ : ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ‘ਰੰਗਲਾ ਪ੍ਰੋਗਰਾਮ’ ਅਮਿੱਟ ਯਾਦਾਂ ਬਿਖੇੜਦਾ ਸਫਲਤਾਪੂਰਵਕ ਸਮਾਪਤ ਹੋਇਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।


ਇਸ ਮੌਕੇ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਹਲਕਾ ਵਿਧਾਇਕ ਬਟਾਲਾ ਸ਼ੈਰੀ ਕਲਸੀ, ਨਰੇਸ਼ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਗੁਰਦੀਪ ਸਿੰਘ ਰੰਧਾਵਾ ਉੱਘੇ ਜਨਤਕ ਆਗੂ ਹਲਕਾ ਡੇਰਾ ਬਾਬਾ ਨਾਨਕ, ਸਮਸ਼ੇਰ ਸਿੰਘ ਉੱਘੇ ਜਨਤਕ ਆਗੂ ਹਲਕਾ ਦੀਨਾਨਗਰ, ਅਮਰੀਕ ਸਿੰਘ ਭਰਾ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ, ਡਾ. ਰਵਿੰਦਰ ਸਿੰਘ ਪ੍ਰਧਾਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਆਦਿ ਮੋਜੂਦ ਸਨ। ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਨਾਮਵਰ ਕਵੀਆਂ ਤੇ ਲੋਕਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।


ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ‘ਰੰਗਲਾ ਪ੍ਰੋਗਰਾਮ’ ਵਿੱਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਸਰਕਾਰ ਤੇ ਆਪਣੇ ਵਲੋਂ ਸਾਰਿਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਕਰਵਾਏ ਸਮਾਗਮ ਦੀ ਭਰਵੀਂ ਸ਼ਲਾਘਾ ਕੀਤੀ।


ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਪੰਜਾਬ ਮੇਲਿਆ ਦੀ ਧਰਤੀ ਤੇ ਪੂਰੇ ਵਿਸ਼ਵ ਅੰਦਰ ਪੰਜਾਬੀਆਂ ਵਲੋਂ ਤਿਉਹਾਰ ਆਪਸੀ ਪਿਆਰ ਤੇ ਸਾਂਝ ਨਾਲ ਮਨਾਏ ਜਾਂਦੇ ਹਨ। ਉਨਾਂ ਕਿਹਾ ਕਿ ਵਿਸਾਖੀ ਦੇ ਪਵਿੱਤਰ ਤਿਉਹਾਰ ਮੋਕੇ ‘ਖਾਲਸਾ ਪੰਥ’ ਦੀ ਸਿਰਜਨਾ ਕੀਤੀ ਗਈ ਸੀ ਤੇ ਵਿਸਾਖੀ ਦਾ ਤਿਉਹਾਰ ਕਣਕ ਦੀ ਫਸਲ ਦੀ ਆਮਦ ਵਜੋਂ ਪੂਰੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਉਨਾਂ 13 ਅਪ੍ਰੈਲ 1919 ਨੂੰ ਜਲਿਆਂਵਾਲ ਬਾਗ ਵਿਖੇ ਵਾਪਰੇ ਖੂਨੀ ਸਾਕੇ ’ਤੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਅਜਾਦੀ ਦੇ ਸੰਗਰਾਮ ਵਿੱਚ ਪੰਜਾਬੀਆਂ ਨੇ ਸਭ ਤੋਂ ਸ਼ਹੀਦੀਆਂ ਦਿੱਤੀਆਂ।


ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਬਟਾਲਾ ਇੱਕ ਇਤਿਾਹਸਕ ਤੇ ਧਾਰਮਿਕ ਸ਼ਹਿਰ ਹੈ ਅਤੇ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਸ਼ਿਵ ਕੁਮਾਰ ਬਟਾਲਵੀ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਅਤੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ। ਉਨਾਂ ਇਸ ਮੌਕੇ ਸ਼ਿਵ ਬਟਾਲਵੀ ਦੀਆਂ ਰਚਨਾਵਾਂ ਦੇ ਕੁਝ ਬੰਦ ਵੀ ਪੜ੍ਹੇ।


ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਸਰਬਪੱਖੀ ਵਿਕਾਸ ਲਈ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਿਆ ਜਾਵੇ ਅਤੇ ਸੱਭਿਆਚਾਰ ਤੋਂ ਰੋਜ਼ਗਾਰ ਰਾਹੀਂ ਨੌਕਰੀ ਦੇ ਵਸੀਲੇ ਪੈਦਾ ਕੀਤੇ ਜਾਣ।


ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ ਅਤੇ ਮਹਿਜ ਇੱਕ ਸਾਲ ਦੇ ਕਾਰਜਕਾਲ ਦੌਰਾਨ ਇਤਿਹਾਸਕ ਫੈਸਲੇ ਲਏ ਹਨ। 28,000 ਨੋਜਵਾਨਾਂ ਨੂੰ ਬਿਨਾਂ ਪੱਖਪਾਤ ਅਤੇ ਪਾਰਦਰਸ਼ੀ ਢੰਗ ਨਾਲ ਨੋਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ‘ਖੇਡਾਂ ਵਤਨ ਪੰਜਾਬ’ ਵਿੱਚ 9 ਲੱਖ ਬੱਚਿਆਂ ਨੇ ਹਿੱਸਾ ਲਿਆ ਤੇ 6.75 ਕਰੋੜ ਰੁਪਏ ਦੇ ਇਨਾਮ ਵੰਡੇ ਗਏ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ, 600 ਯੂਨਿਟ ਬਿਜਲੀ ਮਾਫੀ, ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਕੰਮ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਦ੍ਰਿੜ ਸੰਕਲਪ ਹੈ।


ਇਸ ਮੌਕੇ ਉਨਾਂ ਸ਼ਿਵ ਬਟਾਲਵੀ ਕਲਾ ਤੇ ਸੱਭਿਅਚਾਰਕ ਕੇਂਦਰ ਬਟਾਲਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਰਬਪੱਖੀ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਬਟਾਲਾ ਦੇ ਅਮੀਰ ਸੱਭਿਆਚਾਰ ਨੂੰ ਪਰਫੁੱਲਤ ਕੀਤਾ ਜਾਵੇਗਾ ਤਾਂ ਜੋ ਨੋਜਵਾਨ ਪੀੜ੍ਹੀ ਆਪਣੇ ਵਿਰਸੇ ਨਾਲ ਜੁੜੀ ਰਹੇ।


ਉਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਕਲਾ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕੀਤੇ ਜਾਣ ਦੀ ਭਰਵੀਂ ਸ਼ਲਾਘਾ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸਮੇਤ ਸਮੂਹ ਹਾਜ਼ਰੀਨ ਦਾ ਸਵਾਗਤ ਕਰਦਿਆਂ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ।


ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਜਿਲੇ ਦੀ ਧਰਤੀ ਆਪਣੇ ਅੰਦਰ ਅਮੀਰ ਇਤਿਹਾਸਕ ਤੇ ਧਾਰਮਿਕ ਪਿਛੋਕੜ ਸਮੋਈ ਬੈਠੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕਰਕੇ ਅਮੀਰ ਵਿਰਸੇ ਨੂੰ ਸੰਭਾਲਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਸਪੁਰ ਅਤੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਲੋਂ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ 20 ਜਨਵਰੀ 2023 ਨੂੰ ‘ਜ਼ਿਲਾ ਹੈਰੀਟੇਜ ਕੈਲੰਡਰ’ ਜਾਰੀ ਕੀਤਾ ਗਿਆ।


 25 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਪਹਿਲਾ ਜ਼ਿਲਾ ਪੱਧਰੀ ਕਵੀ ਸੰਮੇਲਨ ਕਰਵਾਇਆ ਗਿਆ। 11 ਫਰਵਰੀ ਨੂੰ ਗੁਰਦਾਸਪੁਰ ਵਿਖੇ ‘ਵਿਰਸਾ ਉਤਸ਼ਵ’ ਮਨਾਇਆ ਗਿਆ। 23 ਮਾਰਚ ਨੂੰ ਸ਼ਹੀਦੇ-ਏ-ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁੁਖਦੇਵ ਦਾ ਸ਼ਹੀਦੀ  ਦਿਹਾੜਾ ਮਨਾਇਆ ਗਿਆ। ਅੱਜ ਵਿਸਾਸੀ ਦੇ ਤਿਉਹਾਰ ਨੂੰ ਸਮਰਪਿਤ ‘ਰੰਗਲਾ ਪ੍ਰੋਗਰਾਮ’ ਕਰਵਾਇਆ ਗਿਆ ਤੇ 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਦੇ ਸਬੰਧ ਵਿੱਚ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਸਮਾਗਮ ਕਰਵਾਇਆ ਜਾਵੇਗਾ। 


ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦੇ ਧਰਮਪਤਨੀ ਸ੍ਰੀਮਤੀ ਰਾਜਬੀਰ ਕੋਰ ਕਲਸੀ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸਮੇਤ ਵੱਖ-ਵੱਖ ਪ੍ਰਮੁੱਖ ਹਸਤੀਆਂ ਦਾ ਬਟਾਲਾ ਦੀ ਪਵਿੱਤਰ ਧਰਤੀ ’ਤੇ ਆਉਣ ਲਈ ਧੰਨਵਾਦ ਕਰਦਿਆਂ ਸਾਰਿਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।  ਉਨਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਨਾਟਕਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾ ਸਕਦਾ  ਹੈ। ਨਾਲ ਹੀ ਉਨਾਂ ਕਿਹਾ ਕਿ ਸਾਨੂੰ ਆਪਣੇ ਬਜੁਰਗਾਂ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਉਨਾਂ ਦੀ ਬਦੋਲਤ ਹੀ ਅਸੀ ਚੰਗਾ ਜੀਵਨ ਬਸਰ ਕਰ ਰਹੇ ਹਾਂ।


ਇਸ ਮੌਕੇ ਅੱਜ ਚਾਰ ਵੱਖ-ਵੱਖ ਸਕੂਲਾਂ ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਟਾਲਾ, ਪੰਡਿਤ ਮੋਹਨ ਲਾਲ ਐਸ.ਡੀ.ਕਾਲਜ ਗੁਰਦਾਸਸਪੁਰ ਤੇ ਨੋਰਾ ਰਿਚਰਡ ਕਲਾ ਮੰਚ, ਦੀਨਾਨਗਰ ਦੀਅ ਟੀਮਾਂ ਦੇ ਵਿਦਿਆਰਥੀਆਂ ਵਲੋਂ ਸਮਾਜਿਕ ਬੁਰਾਈਆਂ ਵਿਰੁੱਧ ਨਾਟਕਾਂ ਦੇ ਮੁਕਾਬਲੇ ਕਰਵਾਏ ਗਏ।


ਪਹਿਲੇ ਨੰਬਰ ਤੇ ਨੌਰਾ ਰਿਚਰਡ ਕਲਾ ਮੰਚ, ਦੀਨਾਨਗਰ ਦੀ ਟੀਮ ਰਹੀ, ਜਿਸ ਨੂੰ 11,000 ਰੁਪਏ ਦਾ ਨਗਦ ਇਨਾਮ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਦੂਜੇ ਸਥਾਨ ’ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਡੇਰਾ ਬਾਬਾ ਨਾਨਕ ਦੀ ਟੀਮ ਰਹੀ, ਜਿਸਨੂੰ 5100 ਰੁਪਏ ਦਾ ਨਗਦ  ਇਨਾਮ ਦੇ  ਪ੍ਰਸੰਸਾ ਪੱਤਰ ਦੇ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਬਾਕੀ ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਸਨਾਮਨਿਤ ਕੀਤਾ ਗਿਆ।


ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸਮੇਤ ਪ੍ਰਮੁੱਤ ਸਖਸ਼ੀਅਤਾਂ ਨੂੰ ਸਨਾਮਨਿਤ ਕੀਤਾ ਗਿਆ। ਇਸ ਮੌਕੇ ਸਰਕਾਰੀ ਕੰਨਿਆ ਸਸ ਸਕੂਲ ਬਟਾਲਾ ਦੀਆਂ ਵਿਦਿਆਰਥਣਾਂ ਵਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਆਰ.ਡੀ ਖੋਸਲਾ ਸਕੂਲ ਦੇ ਵਿਦਿਆਰਥੀਆਂ ਵਲੋਂ ਭੰਗੜਾ ਪੇਸ਼ ਕੀਤਾ ਗਿਆ ਤੇ ਸਮਾਗਮ ਦੇ ਆਖਰ ਵਿੱਚ ਰਾਸ਼ਟੀ ਗਾਣ ਪੇਸ਼ ਕਰਕੇ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ।


ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਅਮਰਜੀਤ ਸਿੰਘ ਭਾਟੀਆ ਜਿਲਾ ਸਿੱਖਿਆ ਅਫਸਰ (ਸ/ਪ), ਐਕਸੀਅਨ ਹਰਜੋਤ ਸਿੰਘ, ਡਾ ਪਰਮਜੀਤ ਸਿੰਘ ਕਲਸੀ ਜ਼ਿਲਾ ਭਾਸ਼ਾ ਅਫਸਰ, ਪਿ੍ਰੰਸੀਪਲ ਅਨਿਲ ਸ਼ਰਮਾ, ਲੈਕਚਰਾਰ ਸਰਬਜੀਤ ਸਿੰਘ ਚੱਠਾ, ਹਰਮਨਪ੍ਰੀਤ ਸਿੰਘ, ਲੈਕਚਰਾਰ ਗੁਰਮੀਤ ਸਿੰਘ, ਦਮਨਜੀਤ ਸਿੰਘ, ਸਤਬੀਰ ਸਿੰਘ, ਗਗਨਦੀਪ ਸਿੰਘ, ਸੁਪਰਡੈਂਟ ਸੁੰਦਰ ਦਾਸ, ਸੁਪਰਡੈਂਟ ਨਿਰਮਲ ਸਿੰਘ ਤੇ ਰਾਜਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ।

Story You May Like