The Summer News
×
Thursday, 17 July 2025

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੇਨ ਹਾਈਵੇ ਅਤੇ ਲਿੰਕ ਸੜਕਾਂ ਤੇ ਪਸ਼ੂਆਂ ਦੇ ਚਰਾਏ ਜਾਣ ਤੇ ਪਾਬੰਦੀ

ਆਵਾਜਾਈ ਵਿੱਚ ਵਿਘਨ, ਐਕਸੀਡੈਂਟ ਤੇ ਸੜਕਾਂ ਉਪਰ ਗੰਦਗੀ ਤੋਂ ਬਚਾਅ ਲਈ ਪਾਬੰਦੀ ਆਦੇਸ਼ ਕੀਤੇ ਜਾਰੀ-ਸਾਗਰ ਸੇਤੀਆ


ਮੋਗਾ, 30 ਜੂਨ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਆਮ ਲੋਕਾਂ ਵੱਲੋਂ ਮੇਨ ਹਾਈਵੇ ਅਤੇ ਲਿੰਕ ਸੜਕਾਂ ਤੇ ਪਸ਼ੂਆਂ ਦੇ ਚਰਾਏ ਜਾਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਹੁਕਮ 31 ਅਗਸਤ, 2025 ਤੱਕ ਲਾਗੂ ਰਹਿਣਗੇ।


ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਆਮ ਲੋਕਾਂ ਵੱਲੋਂ ਆਪਣੇ ਪਸ਼ੂ ਜੋ ਕਿ ਬਹੁਤ ਜਿਆਦਾ ਗਿਣਤੀ ਵਿੱਚ ਹੁੰਦੇ ਹਨ ਲਿਆ ਕੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਆਲੇ ਦੁਆਲੇ ਚਰਾਏ ਜਾਂਦੇ ਹਨ। ਪਸ਼ੂਆਂ ਦੀ ਗਿਣਤੀ ਬਹੁਤ ਜਿਆਦਾ ਤਦਾਦ ਵਿੱਚ ਹੋਣ ਕਾਰਨ ਇਹਨਾਂ ਪਸ਼ੂਆਂ ਵੱਲੋਂ ਕਿਸਾਨਾਂ ਦੀ ਫਸਲ ਦਾ ਵੀ ਨੁਕਸਾਨ ਕੀਤੇ ਜਾਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਮੇਨ ਹਾਈਵੇ ਸੜਤਾਂ ਤੇ ਇਹਨਾਂ ਪਸ਼ੂਆਂ ਦੇ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਸੜਕਾਂ ਦੇ ਆਲੇ ਦੁਆਲੇ ਵੱਖ ਵੱਖ ਵਿਭਾਗਾਂ ਵੱਲੋਂ ਖਾਸ ਕਰਕੇ ਜੰਗਲਾਤ ਵਿਭਾਗ ਵੱਲੋਂ ਲਗਾਏ ਬੂਟੇ ਆਦਿ ਸਰਕਾਰੀ ਸੰਪਤੀ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਹਨਾਂ ਪਸ਼ੂਆਂ ਦੁਆਰਾ ਸੜਕਾਂ ਉਪਰ ਗੰਦਗੀ ਵੀ ਪਾਈ ਜਾਂਦੀ ਹੈ। ਉਕਤ ਕਾਰਨਾਂ ਕਰਕੇ ਲੋਕ ਹਿੱਤ ਵਿੱਚ ਇਹ ਹੁਕਮ ਜਾਰੀ ਕੀਤੇ ਗਏ ਹਨ।

Story You May Like