The Summer News
×
Saturday, 11 May 2024

ਜਿਲਾ ਮੈਜਿਸਟਰੇਟ ਨੇ ਉਚੀ ਅਵਾਜ਼ ਵਿਚ ਮਿਊਜ਼ਕ/ਲਾਊਡ ਸਪੀਕਰ/ਡੀ ਜੇ ਚਲਾਉਣ ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ 15 ਮਾਰਚ- ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਹਦੂਦ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ਥਾਵਾਂ, ਸਿਨੇਮਿਆਂ/ਮੈਰਿਜ਼ ਪੈਲਸਾਂ ਅਤੇ ਧਾਰਮਿਕ ਸੰਸਥਾਵਾਂ ਵਿੱਚ ਆਮ ਤੌਰ ਤੇ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ/ਲਾਊਡ ਸਪੀਕਰ/ਡੀ ਜੇ ਚਲਾਏ ਜਾਣ ਅਤੇ ਗੱਡੀਆਂ ਵਿਚ ਪ੍ਰੈਸ਼ਰ ਹਾਰਨ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ, ਜਿਸ ਨਾਲ ਸ਼ੋਰ ਪ੍ਰਦੂਸ਼ਨ ਪੈਦਾ ਹੁੰਦਾ ਹੈੈ।ਇਸ ਨਾਲ ਆਮ ਜਨਤਾ ਤੋਂ ਇਲਾਵਾ ਪੜ੍ਹਨ ਵਾਲੇ ਬੱਚਿਆਂ ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਹੋਣ ਤੇ ਮਾਨਵ ਜੀਵਨ ਹੋਂਦ ਨੂੰ ਖਤਰਾ ਹੋ ਸਕਦਾ ਹੈ ਇਸ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਜਰੂਰੀ ਹੈ।ਇਹ ਹੁਕਮ 30 ਅਪ੍ਰੈਲ 2024 ਤੱਕ ਲਾਗੂ ਰਹਿਣਗੇ।



ਉਪਰੋਕਤ ਹੁਕਮ ਨਾ ਮੰਨਣ ਵਾਲਿਆਂ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Story You May Like