The Summer News
×
Monday, 20 May 2024

ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਨਾਭਾ ਦੇ ਵਿਕਾਸ ਕਾਰਜਾਂ ਬਾਰੇ ਬੈਠਕ

ਪਟਿਆਲਾ, 28 ਜੁਲਾਈ: ਪਟਿਆਲਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ "ਡਿਸਟ੍ਰਿਕਟ ਪਲਾਨਿੰਗ ਕਮੇਟੀ ਐਕਟ 2005" ਦੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੁਢਲੀਆਂ ਵਿਕਾਸ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਅਤੇ ਭਵਿੱਖ ਦੀਆਂ ਯੋਜਨਾਵਾਂ ਤਿਆਰ ਕਰਨ ਲਈ ਸਬ ਡਵੀਜ਼ਨ ਨਾਭਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਨਾਲ ਮੀਟਿੰਗ  ਕੀਤੀ।ਇਸ ਮੀਟਿੰਗ ਵਿੱਚ ਐਸ.ਡੀ.ਐਮ. ਤਰਸੇਮ ਚੰਦ, ਐਕਸੀਅਨ ਪੀ.ਡਬਲਿਊ.ਡੀ ਰਿਚਾ ਅਗਰਵਾਲ, ਤਹਿਸੀਲਦਾਰ ਅੰਕਿਤਾ ਅਗਰਵਾਲ,ਨਾਇਬ ਤਹਿਸੀਲਦਾਰ ਭਾਦਸੋਂ  ਕੇ.ਸੀ. ਦੱਤਾ, ਕਾਰਜ ਸਾਧਕ ਅਫਸਰ ਅਪਰ ਅਪਾਰ ਸਿੰਘ,  ਬੀ.ਡੀ.ਪੀ.ਓ ਕ੍ਰਿਸ਼ਨ ਕੁਮਾਰ, ਸੀ.ਡੀ.ਪੀ.ਓ ਗੁਰਮੀਤ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਪ੍ਰਸ਼ਾਸਨਿਕ ਅਧਿਕਾਰੀ ਵੀ ਸਾਮਲ ਹੋਏ।


ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅਧਿਕਾਰੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਦਿੱਤੇ ਗਏ ਫੰਡਾਂ ਦੀ ਸਹੀ ਵਰਤੋਂ ਕਰਦੇ ਹੋਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪੜੇ ਚਾੜਨ ਅਤੇ ਨਵੀਆਂ ਯੋਜਨਾਵਾਂ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਵਿਆਕਤੀ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕ ਸਰਕਾਰ ਵਲੋਂ ਦਿੱਤੀਆ ਜਾ ਰਹੀਆ ਸਕੀਮਾਂ ਦਾ ਲਾਭ ਲੈ ਸਕਣ।


ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹਰ ਇਕ ਵਰਗ ਨੂੰ ਬਣਦੀਆ ਸਹੂਲਤਾਂ ਦੇਣ ਲਈ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਆਉਣ ਸਮੇਂ ਵਿੱਚ ਪਟਿਆਲਾ ਜ਼ਿਲ੍ਹੇ ਅੰਦਰ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾਉਣ ਲਈ ਹਰ ਹਲਕੇ ਨੂੰ ਨਵੇਂ ਵਿਕਾਸ ਕਾਰਜਾਂ ਲਈ ਹੋਣ ਵਾਲੇ ਕੰਮਾਂ ਦੀਆਂ ਹਲਕਾ ਵਾਰ ਤਜਵੀਜਾਂ ਮੰਗੀਆਂ ਗਈਆਂ ਹਨ।

Story You May Like