The Summer News
×
Tuesday, 21 May 2024

ਹੁਣ ਭੁੱਲ ਕੇ ਵੀ ਵਿਆਹਾਂ ਚ ਨਾ ਲੈ ਜਾਇਓ ਅਸ+ ਲਾ, ਨਹੀਂ ਤਾਂ ਫੱਸ ਜਾਓਗੇ ਕਸੂਤੇ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਪਟਿਆਲਾ, 7 ਦਸੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ-ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸ+ ਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਫਰਵਰੀ 2024 ਤੱਕ ਲਾਗੂ ਰਹਿਣਗੇ।


ਹੁਕਮਾਂ 'ਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ ਦੇ ਸਮੇਂ ਮੈਰਿਜ ਪੈਲਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸ# ਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਇਹ ਵਿਅਕਤੀ ਹਥਿ% ਆਰ ਲੈ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ। ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦਾ ਹੈ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।


ਵਰਨਣਯੋਗ ਹੈ ਕਿ ਪੈਲੇਸਾਂ ਵਿੱਚ ਅਸ@ ਲਾ ਨਾਲ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ 'ਤੇ ਕਿਸੇ ਵੱਲੋਂ ਅਮਲ ਨਹੀਂ ਕੀਤਾ ਜਾਂਦਾ। ਇਸ ਲਈ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ/ਹੋਟਲਾਂ ਵਿੱਚ ਲਾਇਸੰਸੀ ਹਥਿ+ ਆਰ ਨਾ ਲੈ ਕੇ ਆਵੇ, ਨੂੰ ਰੋਕਣ ਲਈ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਅੱਗੇ ਤੋਂ ਮੈਰਿਜ ਪੈਲੇਸਾਂ/ਹੋਟਲਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।

Story You May Like