The Summer News
×
Tuesday, 21 May 2024

ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 15 ਫਰਵਰੀ| ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਟੀਕਾਕਰਨ ਪ੍ਰੋਗਰਾਮ ਅਧੀਨ ਮਿਤੀ 13 ਫਰਵਰੀ ਤੋਂ 17ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ।


ਇਸ ਸਬੰਧੀ ਅੱਜ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦਾ ਮਕਸਦ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਜਾਂ ਅਧੂਰਾ ਟੀਕਾਕਰਨ ਹੋਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਲਈ ਵਿਸ਼ੇਸ਼ ਟੀਕਾਕਰਨ ਸ਼ੈਸ਼ਣ ਲਗਾਉਣਾ ਹੈ ਅਤੇ ਉਨ੍ਹਾ ਦਾ ਮੁਕੰਮਲ ਟੀਕਾਕਰਨ ਕਰਨਾ ਹੈ।


ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵੱਲੋਂ ਅਧੂਰਾ ਟੀਕਾਕਰਨ ਵਾਲੇ ਬੱਚੇ ਅਤੇ ਟੀਕਾਕਰਨ ਤੋਂ ਰਹਿ ਗਏ ਬੱਚਿਆਂ ਦੀਆਂ ਸਰਵੇ ਕਰਕੇ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ 13 ਫਰਵਰੀ ਤੋਂ ਲਗਾਤਾਰ ਵਿਸ਼ੇਸ਼ ਟੀਕਾਕਰਨ ਸ਼ੈਸ਼ਣ ਲਗਾ ਕੇ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਕੀਤਾ ਜਾ ਰਿਹਾ ਹੈ। ਇਹ ਟੀਕਾਕਰਨ ਸ਼ੈਸ਼ਣ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ ਝੋਪੜੀਆਂ, ਇੱਟਾਂ ਦੇ ਭੱਠੇ, ਪਥੇਰਾਂ, ਸ਼ੈਲਰਾਂ ਅਤੇ ਢਾਣੀਆਂ ਵਿੱਚ ਜਾ ਕੇ ਲਗਾਏ ਜਾ ਰਹੇ ਹਨ।


ਉਨ੍ਹਾਂ ਦੱਸਿਆ ਕਿ ਰੁਟੀਨ ਵਿੱਚ ਬੱਚੇ ਦਾ 2 ਸਾਲ ਦੀ ਉਮਰ ਤੱਕ ਟੀਕਾਕਰਨ ਪੂਰਾ ਹੋ ਜਾਂਦਾ ਹੈ ਪਰ ਇਸ ਹਫਤੇ ਦੌਰਾਨ ਜਿਹੜੇ ਬੱਚਿਆਂ ਟੀਕਾਕਰਨ ਅਧੂਰਾ ਹੈ ਜਾਂ ਨਹੀ ਹੋਇਆ ਹੈ ਤਾਂ ਉਨ੍ਹਾਂ ਦਾ ਮੁਕੰਮਲ ਟੀਕਾਕਰਨ 5 ਸਾਲ ਦੀ ਉਮਰ ਤੱਕ ਵੀ ਕਰਵਾਇਆ ਜਾ ਸਕਦਾ ਹੈ।


ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ, ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬਿਮਾਰੀ ਦਾ ਖਤਰਾ ਸਮਾਜ ’ਤੇ ਬਣਿਆ ਰਹਿੰਦਾ ਹੈ । ਇਸ ਲਈ ਕਿਸੇ ਵੀ ਬੀਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ।

Story You May Like