The Summer News
×
Saturday, 11 May 2024

ਡਾ ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 21 ਜੂਨ : ਸਿਹਤ ਵਿਭਾਗ ਵਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਵਿਚ ਮਾਂ ਦੀ ਗਰਭ ਦੋਰਾਨ ਦੇਖ ਭਾਲ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਰਕਨ ਕੀਤਾ ਜਾ ਰਿਹਾ ਹੈ।


ਉਨ੍ਹਾ ਕਿਹਾ ਕਿ ਸਿਹਤ ਵਿਭਾਗ ਵਲੋਂ ਹੁਣ ਵਧਾਕੇ 12 ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ ।ਇਸ ਲਈ ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਸਮਾਜ ਵਿਚੋਂ ਜੜ੍ਹ ਤੋਂ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਇਸ ਸਮੇਂ ਉਨ੍ਹਾ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਪਿੰਡ ਸੋਥਾ,ਖੁੰਨਣ ਖੁਰਦ, ਤਾਮਕੋਟ, ਖੁੰਨਣ ਕਲਾਂ ਆਦਿ ਪਿੰਡਾਂ ਵਿਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਸਟਾਫ ਨੂੰ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਕਿਹਾ।


 

Story You May Like