The Summer News
×
Tuesday, 21 May 2024

ਵੱਧਦੀ ਠੰਡ ਕਾਰਨ ਇਸ ਸ਼ਹਿਰ 'ਚ ਹੋਇਆ ਲੋਕਾਂ ਦਾ ਬੁਰਾ ਹਾਲ , ਹੋਰ ਵੀ ਡਿੱਗ ਸਕਦਾ ਹੈ ਪਾਰਾ

ਚੰਡੀਗੜ੍ਹ/ ਦਿੱਲੀ : ਜਿਵੇਂ ਹੀ ਸਰਦੀਆਂ ਸ਼ੁਰੂ ਹੋਈਆਂ ਹਨ, ਮੌਸਮ ਨੇ ਵੀ ਆਪਣਾ ਰੁਖ ਬਦਲਣਾ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਦਿੱਲੀ 'ਚ ਵੀ ਸਰਦੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨੀ ਰਾਜਧਾਨੀ 'ਚ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਹਾ । ਦਸ ਦੇਈਏ ਕਿ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ 'ਚ ਮਾਮੂਲੀ ਵਾਧਾ ਦਰਜ ਕੀਤਾ ਗਿਆ।


ਜਾਣਕਾਰੀ ਮੁਤਾਬਕ ਵੀਰਵਾਰ ਨੂੰ ਤਾਪਮਾਨ 23.4 ਡਿਗਰੀ ਦਰਜ ਕੀਤਾ ਗਿਆ ਸੀ ,ਜੋ ਕਿ ਸ਼ੁੱਕਰਵਾਰ ਨੂੰ ਵਧ ਕੇ 24.5 ਡਿਗਰੀ ਹੋ ਗਿਆ। ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। 20 ਦਸੰਬਰ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 'ਚ ਗਿਰਾਵਟ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਵੇਗਾ। ਦਸ ਦਿੰਦੇ ਹਾਂ ਕਿ ਦਿੱਲੀ 'ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਲੋਕਾਂ ਨੂੰ ਠੰਡ ਪੈ ਰਹੀ ਹੈ। ਆਉਣ ਵਾਲੇ ਦਿਨਾਂ 'ਚ ਰਿਕਾਰਡ ਤੋੜ ਠੰਡ ਪੈਣ ਦੀ ਸੰਭਾਵਨਾ ਹੈ।


 

Story You May Like