The Summer News
×
Monday, 22 July 2024

ਬਾਰਿਸ਼ ਕਾਰਨ ਵਾਰਡ ਨੰਬਰ 78 ਦਾ ਬੁਰਾ ਹਾਲ! ਲੋਕਾਂ ਨੇ ਸੁਣਾਈਆਂ ਸਮੱਸਿਆਵਾਂ

ਲੁਧਿਆਣਾ : ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ ਜਿਸ ਤਹਿਤ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਵਾਰਡ ਵਿਚ ਹੋਏ ਵਿਕਾਸ ਕਾਰਜਾਂ ਬਾਬਤ ਪਤਾ ਚੱਲ ਸਕੇ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਇਸੇ ਤਹਿਤ ਜਦ 'ਦ ਸਮਰ ਨਿਊਜ਼' ਦੀ ਟੀਮ ਵੱਲੋਂ ਹਲਕਾ ਸੇਂਟ੍ਰਲ ਦੇ ਵਾਰਡ ਨੰਬਰ 78 ਦਾ ਜਾਇਜ਼ਾ ਲਿਆ ਗਿਆ ਤਾਂ ਇੱਥੇ ਲੋਕਾਂ ਦੇ ਵੱਲੋਂ ਸਮੱਸਿਆਵਾਂ ਦੇ ਅੰਬਾਰ ਸੁਣਾਏ ਗਏ। ਸਬ ਤੋਂ ਪਹਿਲਾਂ ਓਹਨਾ ਨੇ ਦੱਸਿਆ ਕਿ ਬਾਰਿਸ਼ ਨਾਲ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਸਾਬਕਾ ਵਿਧਾਇਕ ਬਲਕਾਰ ਸਿੰਘ ਸੰਧੂ ਵਲੋਂ ਹੁਣ ਤੱਕ ਸਾਡੀ ਕੋਈ ਵੀ ਸਾਰ ਨਹੀਂ ਲਈ ਗਈ | ਇਸ ਵਾਰਡ ਦੇ ਇਲਾਕਾ ਡੇਰੀ ਕੰਪਲੈਕਸ ਵਿਖੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਭਾਰੀ ਸਮੱਸਿਆ ਪੇਸ਼ ਆ ਰਹੀ ਹੈ ਜਿਸ ਕਾਰਨ ਉਹ ਆਏ ਦਿਨ ਹੀ ਬਿਮਾਰ ਰਹਿੰਦੇ ਹਨ। ਦੂਜੇ ਪਾਸੇ ਬਾਰਿਸ਼ ਦੇ ਕਾਰਨ ਸੀਵਰੇਜ ਦੇ ਗੰਦੇ ਪਾਣੀ ਦੇ ਨਾਲ ਸੜਕਾਂ ਦਾ ਬੁਰਾ ਹਾਲ ਹੋ ਜਾਂਦਾ ਹੈ|


ਦੁਕਾਨਦਾਰਾਂ ਨੇ ਦੱਸਿਆ ਕਿ ਬਾਰਿਸ਼ ਦੇ ਨਾਲ ਸੀਵਰੇਜ ਓਵਰਫਲੋ ਹੋਣ ਕਾਰਨ ਸੜਕਾਂ ਤੇ ਏਨਾ ਜਿਆਦਾ ਪਾਣੀ ਆ ਜਾਂਦਾ ਹੈ ਕਿ ਉਹਨਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨੀਆਂ ਪੈਂਦੀਆਂ ਹਨ | ਬੱਚਿਆਂ ਨੂੰ ਸਕੂਲ ਜਾਣ ਵਿਚ ਵੀ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਲੋਕਾਂ ਨੇ ਇਹ ਵੀ ਦੱਸਿਆ ਕਿ ਸੀਵਰੇਜ ਦੇ ਢੱਕਣ ਖੁੱਲੇ ਹੋਣ ਕਾਰਨ ਆਏ ਦਿਨ ਕੋਈ ਨਾ ਕੋਈ ਐਕਸੀਡੈਂਟ ਹੁੰਦਾ ਹੀ ਰਹਿੰਦਾ ਹੈ |ਪਰ ਇੰਨਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਸ ਦੀ ਕੋਈ ਸਾਰ ਨਹੀਂ ਲਈ ਗਈ।


ਇਸ ਸਬੰਧੀ ਜਦ ਸਾਬਕਾ ਕੌਂਸਲਰ ਬਲਕਾਰ ਸਿੰਘ ਸੰਧੂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਟਿੱਚ ਜਾਣਦੇ ਹੋਏ ਫੋਨ ਕੱਟ ਦਿੱਤਾ |

Story You May Like