The Summer News
×
Monday, 20 May 2024

ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਗਰਮੀ ਤੋਂ ਮਿਲੀ ਰਾਹਤ

ਜਲੰਧਰ : ਕੜਾਕੇ ਦੀ ਗਰਮੀ ਵਿਚਾਲੇ ਸ਼ਹਿਰ 'ਚ ਇਕ ਵਾਰ ਫਿਰ ਬਾਰਿਸ਼ ਨੇ ਮੌਸਮ ਨੂੰ ਖੁਸ਼ਗਵਾਰ ਬਣਾ ਦਿੱਤਾ ਹੈ। ਅੰਮ੍ਰਿਤਸਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਹੁਣ ਜਲੰਧਰ 'ਚ ਵੀ ਮੀਂਹ ਨੇ ਦਸਤਕ ਦੇ ਦਿੱਤੀ ਹੈ। ਤੇਜ਼ ਹਨੇਰੀ ਦੇ ਨਾਲ ਪਏ ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਇਸ ਨੇ ਚਿੰਤਾ ਵੀ ਵਧਾ ਦਿੱਤੀ ਹੈ। ਦੋ ਦਿਨ ਪਹਿਲਾਂ ਪਏ ਮੀਂਹ ਤੋਂ ਬਾਅਦ ਜਿੱਥੇ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਸੀ, ਉੱਥੇ ਹੀ ਅੱਜ ਦੀ ਬਾਰਿਸ਼ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ।


ਇਸ ਦੇ ਨਾਲ ਹੀ ਹੜ੍ਹ ਦੇ ਵਿਚਕਾਰ ਬਾਰਿਸ਼ ਨੇ ਫਿਰ ਚਿੰਤਾ ਵਧਾ ਦਿੱਤੀ ਹੈ। ਦੱਸ ਦਈਏ ਕਿ ਡੇਰਾ ਬਾਬਾ ਨਾਨਕ 'ਚ ਹੋ ਰਹੀ ਭਾਰੀ ਬਰਸਾਤ ਕਾਰਨ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਮੁੜ ਵਧਣ ਦਾ ਖਤਰਾ ਬਣਿਆ ਹੋਇਆ ਹੈ। ਇਸ ਦੌਰਾਨ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਰੀ ਪੈ ਰਿਹਾ ਹੈ। ਪਤਾ ਲੱਗਾ ਹੈ ਕਿ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਹੈ।


ਜਿਸ ਤਰ੍ਹਾਂ ਤੇਜ਼ ਬਾਰਿਸ਼ ਹੋ ਰਹੀ ਹੈ, ਉਸ ਨੇ ਉਨ੍ਹਾਂ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ, ਜੋ ਹੜ੍ਹ ਦੀ ਮਾਰ ਵਿੱਚ ਆਪਣਾ ਸਮਾਨ ਲੈ ਕੇ ਛੱਤਾਂ ਜਾਂ ਟੈਂਟਾਂ ਵਿੱਚ ਰਹਿ ਰਹੇ ਹਨ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ 3 ਜ਼ਿਲਿਆਂ 'ਚ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੌਰਾਨ ਮੀਂਹ ਪਿਆ, ਜਦਕਿ ਬਾਕੀ ਜ਼ਿਲਿਆਂ 'ਚ ਮੌਸਮ ਸਾਫ ਹੋਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ।

Story You May Like