The Summer News
×
Wednesday, 15 May 2024

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ

 

 

ਬਟਾਲਾ, 24 ਜੂਨ : ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰਾਂ ਦੀਆਂ ਟੇਲਾਂ ਤੱਕ ਸਿੰਚਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹਾਈਆ ਕਰਵਾਉਣ ਨਾਲ ਕਿਸਾਨਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਤੇ ਜਿਲੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ।ਸਾਬਕਾ ਫੌਜੀ ਅਤੇ ਕਿਸਾਨ ਅਮਰੀਕ ਸਿੰਘ ਵਾਸੀ, ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਕਿਹਾ ਕਿ ਕਈ ਸਾਲਾਂ ਬਾਅਦ ਮੁੱਖ ਮੰਤਰੀ  ਭਗਵੰਤ ਮਾਨ ਨੇ ਕਿਸਾਨਾਂ ਦੀ ਮੰਗ ਤੇ ਨਹਿਰਾਂ ਰਾਹੀਂ ਖੇਤਾਂ ਵਿਚ ਪਾਣੀ ਪੁਜਦਾ ਕਰਵਾਇਆ ਹੈ ਅਤੇ ਹੁਣ ਤੱਕ ਨਹਿਰਾਂ ਵਿਚ ਪੂਰਾ ਪਾਣੀ ਦਿੱਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਮੁੱਖ ਫਸਲਾਂ ਤੋ ਇਲਾਵਾ ਵੱਖ ਵੱਖ ਫਸਲਾਂ ਲਈ ਵੀ ਪਾਣੀ ਮਿਲ ਸਕਿਆ ਹੈ ਤੇ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ।

 

ਪਿੰਡ ਸੇਖਵਾਂ ਦੇ ਕਿਸਾਨ ਨਿਸ਼ਾਨ ਸਿੰਘ, ਪਿੰਡ ਧਾਰੀਵਾਲ ਸੇਖਵਾਂ ਦੇ ਕਿਸਾਨ ਮੋਹਨ ਸਿੰਘ ਪਿੰਡ ਭੋਜਾ ਦੇ ਕਿਸਾਨ ਜੀਵਨ ਸਿੰਘ ਤੇ ਨੌਜਵਾਨ ਕਿਸਾਨ ਸਤਨਾਮ ਸਿੰਘ ਨੇ ਕਿਹਾ ਕਿ ਨਹਿਰੀ ਪਾਣੀ ਮਿਲਣ ਨਾਲ ਜਿਥੇ ਬਿਜਲੀ ਦੀ ਬੱਚਤ ਹੋਵੇਗੀ, ਓਥੇ ਧਰਤੀ ਹੇਠੋਁ ਪਾਣੀ ਦਾ ਬਚਾਅ ਵੀ ਹੋਵੇਗਾ। ਅਗਾਂਹਵਧੂ ਕਿਸਾਨਾਂ ਨੇ ਕਿਹਾ ਕਿ ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਬਹੁਤ ਵਧੀਆ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ ’ਤੇ ਬੋਝ ਘਟਾਇਆ ਜਾ ਸਕਦਾ ਹੈ।

Story You May Like