The Summer News
×
Tuesday, 21 May 2024

ਬੇਮੌਸਮੀ ਬਰਸਾਤ 'ਤੇ ਤੇਜ਼ ਝੱਖੜ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਹੋਇਆ ਭਾਰੀ ਨੁਕਸਾਨ

ਤਰਨ ਤਾਰਨ/ਰਵੀ ਖਹਿਰਾ : ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਰਸਾਤ ਦੇ ਕਾਰਨ ਜਿੱਥੇ ਕੇ ਪੂਰੇ ਪੰਜਾਬ ਵਿਚ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਓਥੇ ਹੀ ਹਲਕਾ ਖਡੂਰ ਸਾਹਿਬ ਦੇ ਨੇੜਲੇ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਇਕੱਤਰ ਹੋਏ ਕਿਸਾਨਾਂ ਨੇ ਦੁਖੀ ਮਨ ਨਾਲ ਆਪਣੀ ਡਿੱਗੀ ਫਸਲ ਦਿਖਾਉਂਦੇ ਹੋਏ, ਕਿਹਾ ਕਿ ਹੈ ਇਕ ਬਾਰ ਫਿਰ ਬੇਮੌਸਮੀ ਬਰਸਾਤ ਦੀ ਮਾਰ ਉਹਨਾਂ ਤੇ ਪਈ ਹੈ । ਜਿਸ ਕਾਰਨ ਉਨ੍ਹਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ। ਉਨ੍ਹਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਫਸਲਾਂ ਦੀ ਕਟਾਈ ਕਰਨ ਸਮੇਂ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ । ਤਾਂ ਜੋ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਹੈ। ਅਤੇ ਉਹਨਾਂ ਕਿਹਾ ਜੇਕਰ ਸਰਕਾਰ ਉਹਨਾਂ ਦੀ ਬਾਂਹ ਨਹੀਂ ਫੜ ਦੀ ਤਾਂ ਮਜਬੂਰ ਹੋ ਕੇ ਕਿਸਾਨ ਖੁਦਕੁਸ਼ੀ ਰਾਹ ਤੇ ਚੱਲ ਸਕਦਾ ਹੈ। ਉਹਨਾਂ ਮੰਗ ਕੀਤੀ ਕਿ ਜੋਗ ਮੁਆਵਜਾ ਬਣਦਾ ਕਿਸਾਨਾਂ ਨੂੰ ਦਿੱਤਾ ਜਾਵੇ ।


 


 


 


 

Story You May Like