The Summer News
×
Wednesday, 15 May 2024

ਪੂਰਬ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਪ੍ਰੈਸ ਕਾਨਫਰੰਸ

ਅਨੰਦਪੁਰ ਸਾਹਿਬ : ਪੂਰਬ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾ ਕੇ ਕੰਮ ਕਰਦੀ ਤਾਂ ਉਹ ਅੱਜ ਕੇਂਦਰ ਦੇ 800 ਕਰੋੜ ਰੁਪਏ ਤੋਂ ਵਾਂਝਾ ਨਾ ਰਹਿੰਦੀ ਜਿਸ ਨਾਲ ਪੰਜਾਬ ਦੇ ਵਿਕਾਸ ਕੀਤਾ ਜਾ ਸਕਦਾ ਸੀ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਾਹੜੀ ਉਤੇ ਟਿੱਪਣੀ ਕਰਨਾ ਵੀ ਗਲਤ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਟਿੱਪਣੀ ਉਪਰ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਨੇ ਬੀ ਬੀ ਐਮ ਬੀ ਨੇ ਪੰਜਾਬ ਦੀ ਸਥਾਈ ਮੈਂਬਰਸ਼ਿਪ ਵੀ ਖ਼ਤਮ ਕਰ ਦਿੱਤੀ ਹੈ ਅਤੇ ਦਿੱਲੀ ਹਰਿਆਣਾ ਅਤੇ ਹਿਮਾਚਲ ਵੱਲੋਂ ਪਾਣੀ ਦੀ ਗੱਲ ਕੀਤੀ ਜਾ ਰਹੀ ਹੈ ਚੇਅਰਮੈਨ ਨੇ ਅਸਥਾਈ ਲਗਾਇਆ ਜਾ ਰਿਹਾ ਹੈ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕਰਦੇ ਨੇ ਕਿ ਇਹਨਾਂ ਸਾਰੇ ਮਸਲਿਆਂ ਵੱਲ ਧਿਆਨ ਦਿੱਤਾ ਜਾਵੇ ਕਿਸਾਨਾਂ ਦੀ ਮੱਕੀ ਅੱਧੇ ਮੁੱਲ ਤੇ ਖਰੀਦੀ ਜਾ ਰਹੀ ਹੈ।

Story You May Like