ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਟਿਕਾਣਿਆਂ 'ਤੇ ED ਨੇ ਕੀਤੀ ਛਾਪੇਮਾਰੀ
ਮੁੰਬਈ , 29 ਨਵੰਬਰ: ਪੋਰਨੋਗ੍ਰਾਫੀ ਨੈੱਟਵਰਕ ਮਾਮਲੇ 'ਚ ਈ.ਡੀ. ਨੇ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਹੋਰਾਂ ਦੇ ਘਰਾਂ ਅਤੇ ਦਫਤਰਾਂ 'ਤੇ ਛਾਪੇਮਾਰੀ ਕੀਤੀ ਹੈ। ਈਡੀ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਹੁਣ ਰਿਹਾਇਸ਼ੀ ਥਾਂਵਾਂ ਅਤੇ ਦਫ਼ਤਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਦੱਸਣਯੋਗ ਹੈ ਕਿ ਕੁੰਦਰਾ ਨੂੰ ਜੂਨ 2021 ਵਿੱਚ ਕਥਿਤ ਤੌਰ 'ਤੇ 'ਅਸ਼ਲੀਲ' ਫਿਲਮਾਂ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਮੁੰਬਈ ਪੁਲਿਸ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਕੁੰਦਰਾ ਇਸ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਸੀ। ਦੋ ਮਹੀਨੇ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ, ਉਹ ਇਸ ਸਮੇਂ ਸਤੰਬਰ 2021 ਤੋਂ ਜ਼ਮਾਨਤ 'ਤੇ ਹੈ।
Previous Post
ਫੈਂਸੀ ਨੰਬਰਾਂ ਦੇ ਸ਼ੌਕੀਨ ਚੰਡੀਗੜ੍ਹੀਏ |