The Summer News
×
Saturday, 18 May 2024

ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਦੇ ਘਰ ਈਡੀ ਦਾ ਛਾਪਾ : ਪੜ੍ਹੋ ਖ਼ਬਰ

ਚੰਡੀਗੜ੍ਹ: ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੌਰਾਨ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ 'ਤੇ ਈਡੀ ਵੱਲੋਂ ਛਾਪਾ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਅਜੇ ਵੀ ਜਾਰੀ ਹੈ, ਇਸ ਦੌਰਾਨ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਸਾਧੂ ਸਿੰਘ ਧਰਮਸੋਤ 'ਤੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਸੀ ਅਤੇ ਉਹ ਅੱਜ ਜ਼ਮਾਨਤ 'ਤੇ ਬਾਹਰ ਹਨ।

Story You May Like