The Summer News
×
Wednesday, 03 July 2024

ਭਲਕੇ ਪੈਣਗੀਆਂ ਵੋਟਾਂ, ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਚੋਣ ਤਿਆਰੀਆਂ ਮੁਕੰਮਲ, 2 ਕਰੋੜ ਤੋਂ ਵੱਧ ਵੋਟਰ 328 ਉਮੀਦਵਾਰਾਂ ਦਾ ਕਰਨਗੇ ਫ਼ੈਸਲਾ

ਪੰਜਾਬ 'ਚ ਜਿਥੇ ਗਰਮੀ ਦਾ ਪਾਰਾ ਸਿਖਰਾਂ 'ਤੇ ਹੈ ਉਥੇ ਹੀ ਪੰਜਾਬ 'ਚ ਚੋਣਾਂ ਨੂੰ ਲੈ ਵੀ ਮਾਹੌਲ ਭਖਿਆ ਹੋਇਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਪਹਿਲੀ ਮਈ ਵੋਟਿੰਗ ਹੋਵੇਗੀ, ਚੋਣਾਂ 'ਚ ਕਈ ਨੇਤਾਵਾਂ ਦਾ ਭਵਿੱਖ ਦਾਅ ’ਤੇ ਹੈ। ਸੂਬੇ ਵਿੱਚ 1996 ਤੋਂ ਬਾਅਦ ਪਹਿਲੀ ਵਾਰ ਭਾਜਪਾ ਅਤੇ ਅਕਾਲੀ ਦਲ ਆਪਣੇ ਦਮ ‘ਤੇ ਲੋਕ ਸਭਾ ਚੋਣਾਂ ਲੜ ਰਹੇ ਹਨ। ਦੂਜੇ ਪਾਸੇ ‘ਆਪ’ ਤੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਬਸਪਾ ਨੇ ਵੀ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।ਚੋਣ ਅਧਿਕਾਰੀਆਂ ਮੁਤਾਬਕ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਪੜਾਅ ‘ਚ 2.14 ਕਰੋੜ ਤੋਂ ਵੱਧ ਵੋਟਰ ਹਨ। ਪੰਜਾਬ ਵਿੱਚ 26 ਔਰਤਾਂ ਸਮੇਤ ਕੁੱਲ 328 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਦਕਿ ਚੰਡੀਗੜ੍ਹ ਵਿੱਚ ਦੋ ਔਰਤਾਂ ਸਮੇਤ 19 ਉਮੀਦਵਾਰ ਚੋਣ ਲੜ ਰਹੇ ਹਨ। ਕੱਲ ਜਨਤਾ ਤੈਅ ਕਰੇਗੀ ਕਿ ਕਿਸ ਦੇ ਸਿਰ 'ਤੇ ਜਿੱਤ ਦਾ ਤਾਜ ਸਜਾਉਣ ਹੈ।

Story You May Like