The Summer News
×
Saturday, 18 May 2024

ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱ.ਠਭੇੜ, CRPF ਦਾ ਸਬ ਇੰਸਪੈਕਟਰ ਸ਼.ਹੀਦ, ਇੱਕ ਜਵਾਨ ਗੰਭੀਰ ਜ਼/ਖਮੀ

ਛੱਤੀਸਗੜ੍ਹ  : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋਈ। ਇਸ ਮੁਕਾਬਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਇੱਕ ਅਧਿਕਾਰੀ ਸ਼ਹੀਦ ਹੋ ਗਿਆ, ਜਦਕਿ ਇੱਕ ਸਿਪਾਹੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਸਿਪਾਹੀ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


ਪਿਛਲੇ ਚਾਰ ਦਿਨਾਂ ਵਿੱਚ ਨਕਸਲੀਆਂ ਵੱਲੋਂ ਕੀਤਾ ਗਿਆ ਇਹ ਤੀਜਾ ਵੱਡਾ ਹਮਲਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਗਰਗੁੰਡਾ ਥਾਣਾ ਖੇਤਰ ਵਿੱਚ ਨਕਸਲੀਆਂ ਨਾਲ ਹੋਏ ਮੁਕਾਬਲੇ ਵਿੱਚ ਸੀਆਰਪੀਐਫ ਦੀ 165ਵੀਂ ਬਟਾਲੀਅਨ ਦੇ ਸਬ ਇੰਸਪੈਕਟਰ ਸੁਧਾਕਰ ਰੈਡੀ ਸ਼ਹੀਦ ਹੋ ਗਏ ਅਤੇ ਕਾਂਸਟੇਬਲ ਰਾਮੂ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਕਾਂਸਟੇਬਲ ਰਾਮੂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।


ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਸੱਤ ਵਜੇ ਸੀਆਰਪੀਐਫ ਦੀ 165ਵੀਂ ਬਟਾਲੀਅਨ ਦੀ ਇੱਕ ਕੰਪਨੀ ਜਗਰਗੁੰਡਾ ਥਾਣੇ ਅਧੀਨ ਪੈਂਦੇ ਬੇਦਰੇ ਕੈਂਪ ਤੋਂ ਉਰਸੰਗਲ ਪਿੰਡ ਵੱਲ ਮੁਹਿੰਮ ਲਈ ਰਵਾਨਾ ਹੋਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਫੌਜੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਹੈਲੀਕਾਪਟਰ ਰਾਹੀਂ ਰਾਏਪੁਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਆਸਪਾਸ ਦੇ ਇਲਾਕੇ 'ਚ ਮੁਹਿੰਮ ਚਲਾ ਕੇ ਚਾਰ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਨਕਸਲੀਆਂ ਖਿਲਾਫ ਮੁਹਿੰਮ ਜਾਰੀ ਹੈ।


ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਅੱਜ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣਾ ਖੇਤਰ ਵਿੱਚ ਸੀਆਰਪੀਐਫ ਦੀ 165 ਬਟਾਲੀਅਨ ਅਤੇ ਮਾਓਵਾਦੀਆਂ ਦਰਮਿਆਨ ਮੁਕਾਬਲੇ ਵਿੱਚ ਸ਼ਹੀਦ ਹੋਏ ਸਬ ਇੰਸਪੈਕਟਰ ਸੁਧਾਕਰ ਰੈਡੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਖਮੀ ਕਾਂਸਟੇਬਲ ਰਾਮੂ ਦੇ ਇਲਾਜ ਦੇ ਯੋਗ ਪ੍ਰਬੰਧ ਕੀਤੇ ਜਾਣ।

Story You May Like