The Summer News
×
Saturday, 18 May 2024

ਹਿਰਾਸਤ 'ਚੋਂ ਫਰਾਰ ਹੋ ਰਹੇ ਖਤਰਨਾਕ ਗੈਂਗਸਟਰ 'ਤੇ ਪੁਲਿਸ ਵਿਚਾਲੇ ਮੁਠਭੇੜ

ਚੰਡੀਗੜ੍ਹ : ਜ਼ੀਰਕਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ੀਰਕਪੁਰ ਦੇ ਪੀਰਮੁਚੱਲਾ 'ਚ ਬੁੱਧਵਾਰ ਸਵੇਰੇ ਪੁਲਿਸ ਨੇ ਖਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ 'ਤੇ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਸ ਉਸ ਨੂੰ ਇਰਾਦਾ ਕਤਲ ਦੇ ਇਕ ਮਾਮਲੇ 'ਚ ਪਿਸਤੌਲ ਬਰਾਮਦ ਕਰਨ ਲਈ ਲੈ ਗਈ ਸੀ ਪਰ ਉਹ ਹਿਰਾਸਤ 'ਚੋਂ ਭੱਜਣ ਲੱਗਾ। ਇਸ ਦੌਰਾਨ ਪੁਲੀਸ ਨੇ ਪਹਿਲਾਂ ਹਵਾ ਵਿੱਚ ਗੋਲੀ ਚਲਾਈ ਅਤੇ ਫਿਰ ਉਸ ਦੀ ਲੱਤ ’ਤੇ ਗੋਲੀ ਚਲਾ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।


ਪੁਲਿਸ ਨੇ ਕਾਬੂ ਕਰ ਲਿਆ ਹੈ ਪਰ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਉਹ ਜ਼ਿੰਦਾ ਹੈ ਜਾਂ ਮਰਿਆ ਹੈ। ਇੰਨੀ ਜਾਣਕਾਰੀ ਮਿਲੀ ਹੈ ਕਿ ਉਸ ਨੂੰ 6 ਗੋਲੀਆਂ ਲੱਗੀਆਂ ਹਨ। ਜ਼ਿਕਰਯੋਗ ਹੈ ਕਿ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ ਪੁੱਤਰ ਸੁਰਿੰਦਰ ਸਿੰਘ ਥਾਣਾ ਸਦਰ ਬੰਗਾ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ ਅਤੇ 6 ਕਤਲ ਕੇਸਾਂ ਵਿੱਚ ਮੋਸਟ ਵਾਂਟੇਡ ਹੈ। ਮੁਲਜ਼ਮ ਜੱਸਾ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਅਤੇ ਸੋਨੂੰ ਖੱਤਰੀ ਦਾ ਕਰੀਬੀ ਹੈ। ਜੱਸਾ ਜਲੰਧਰ ਦੇ ਮਕਸੂਦਾਂ ਵਿੱਚ ਮਾਂ-ਧੀ ਦੇ ਦੋਹਰੇ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ। ਵਿਅਕਤੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਨਾਜਾਇਜ਼ ਸਬੰਧ ਹਨ ਅਤੇ ਉਸ ਨੇ ਸੋਨੂੰ ਖੱਤਰੀ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਜੱਸਾ ਹੈਬੋਵਾਲੀਆ ਨੇ ਵਿਅਕਤੀ 'ਤੇ ਹਮਲਾ ਕਰ ਦਿੱਤਾ।


ਮੁਲਜ਼ਮ ਜੱਸਾ ਨੇ ਸੋਨੂੰ ਖੱਤਰੀ ਦੇ ਕਹਿਣ ’ਤੇ ਇੱਕ ਵਿਅਕਤੀ ’ਤੇ ਹਮਲਾ ਕੀਤਾ ਸੀ। ਅਕਤੂਬਰ ਮਹੀਨੇ 'ਚ ਉਸ ਨੇ 3 ਦਿਨਾਂ 'ਚ 3 ਕਤਲ ਕੀਤੇ। ਉਸ ਨੂੰ ਨਵੰਬਰ ਮਹੀਨੇ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਲਿਆ ਗਿਆ। ਅੱਜ ਮੁਲਜ਼ਮ ਜੱਸਾ ਨੂੰ ਚੀਨ ਦੀ ਬਣੀ ਪਿਸਤੌਲ ਦੀ ਬਰਾਮਦਗੀ ਲਈ ਲਿਜਾ ਰਿਹਾ ਸੀ। ਇਸ ਦੌਰਾਨ ਮੁਲਜ਼ਮ ਹੱਥਕੜੀ ਤੋਂ ਛੁਡ ਕੇ ਪੁਲੀਸ ਮੁਲਾਜ਼ਮਾਂ ਤੋਂ ਭੱਜਣ ਲੱਗਾ, ਜਿਸ ’ਤੇ ਪੁਲੀਸ ਨੇ ਪਹਿਲਾਂ ਹਵਾ ਵਿੱਚ ਗੋਲੀ ਚਲਾ ਕੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਨਹੀਂ ਰੁਕਿਆ, ਜਿਸ ਮਗਰੋਂ ਪੁਲੀਸ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ।

Story You May Like