The Summer News
×
Thursday, 16 May 2024

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ : ਜਸਵਿੰਦਰ ਸਿੰਘ

ਬਟਾਲਾ, 12 ਅਪ੍ਰੈਲ : ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਦੇ ਐਲਾਨੇ ਬੋਰਡ ਦੇ ਨਤੀਜੇ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਦੇ ਸਹਿਯੋਗ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਵੱਲੋਂ ਪੰਜਵੀਂ ਦੀ ਬੋਰਡ ਦੀ ਪ੍ਰੀਖਿਆ ਵਿੱਚ ਬਲਾਕ ਪੱਧਰ ਤੇ ਪਹਿਲੇ,ਦੂਜੇ ਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ , ਸਕੂਲ ਇੰਚਾਰਜਾਂ ਤੇ ਸ਼੍ਰੇਣੀ ਇੰਚਾਰਜਾਂ ਨੂੰ ਸਨਮਾਨਿਤ ਕੀਤਾ ਗਿਆ।


ਇਸ ਮੌਕੇ ਜਾਣਕਾਰੀ ਦਿੰਦਿਆਂ ਬੀ.ਪੀ.ਈ.ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੋਰਡ ਦੀ ਪ੍ਰੀਖਿਆ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨਾ ਕਾਬਲੇ ਤਾਰੀਫ਼ ਹੈ ਅਤੇ ਅੱਜ ਉਨ੍ਹਾਂ ਵੱਲੋਂ ਸ਼ੈਸਨ 2022-23 ਪੰਜਵੀਂ ਦੀ ਬੋਰਡ ਦੀ ਪ੍ਰੀਖਿਆ ਵਿੱਚੋਂ ਬਲਾਕ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੈਤੋਸਰਜਾ ਦੀ ਵਿਦਿਆਰਥਣ ਜਸ਼ਨਦੀਪ ਕੌਰ, ਦੂਸਰਾ ਸਥਾਨ ਪ੍ਰਾਪਤ ਕਰਨ ਤੇ ਸਰਕਾਰੀ ਪ੍ਰਾਇਮਰੀ ਸਕੂਲ ਚਾਹਲ ਕਲਾਂ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੈਤੋਸਰਜਾ ਦੀ ਵਿਦਿਆਰਥਣ ਜੰਨਤਪ੍ਰੀਤ ਕੌਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਅਰਬਨ ਅਸਟੇਟ ਬਟਾਲਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਅਤੇ ਇਸ ਦੇ ਨਾਲ-ਨਾਲ ਸਕੂਲ ਇੰਚਾਰਜਾਂ ਤੇ ਸ਼੍ਰੇਣੀ ਇੰਚਾਰਜਾਂ ਨੂੰ ਬਲਾਕ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹਰ ਪੱਖੋਂ ਬਿਹਤਰ ਹਨ। ਉਨ੍ਹਾਂ ਸਮਾਜਿਕ ਭਾਈਚਾਰੇ ਤੇ ਬੱਚਿਆਂ ਦੇ ਮਾਪਿਆਂ ਨੂੰ ਬੇਨਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ  ਅਤੇ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਸੈਂਟਰ ਮੁੱਖ ਅਧਿਆਪਕ ਵਿਨੋਦ ਸ਼ਰਮਾਂ , ਐਚ.ਟੀ. ਰਛਪਾਲ ਸਿੰਘ ਉਦੋਕੇ, ਹੈੱਡ ਟੀਚਰ ਹਰਪਿੰਦਰਪਾਲ ਕੌਰ , ਗਗਨਦੀਪ ਸਿੰਘ, ਸੁਖਦੇਵ ਸਿੰਘ ਲਵਲੀ, ਬੀ.ਐਮ.ਟੀ. ਜਤਿੰਦਰ ਸਿੰਘ ,ਕਮਲੇਸ਼ ਕੁਮਾਰੀ, ਕਲਰਕ ਨਿਰਮਲ ਸਿੰਘ , ਰਣਜੀਤ ਸਿੰਘ ਸਮੇਤ ਸਮੂਹ ਦਫ਼ਤਰੀ ਸਟਾਫ਼ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।


 

Story You May Like