The Summer News
×
Wednesday, 15 May 2024

ਸਾਫ਼ ਨੀਅਤ ’ਤੇ ਇਮਾਨਦਾਰੀ ਨਾਲ ਮਿਹਨਤ ਕਰਕੇ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ : ਹਰਜੋਤ ਬੈਂਸ

ਐਸ.ਏ.ਐਸ ਨਗਰ 22 ਫਰਵਰੀ : ਸਥਾਨਕ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ, ਸਰਕਾਰੀ ਕਾਲਜ, ਫੇਜ਼-6 ਵਿਖੇ ਅੱਜ 34ਵਾਂ ਸਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ । ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ  ਹਰਜੋਤ ਸਿੰਘ ਬੈਂਸ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ । ਇਸ ਦੌਰਾਨ ਉਨ੍ਹਾਂ ਵੱਖ-ਵੱਖ ਖੇਤਰਾਂ ਦੇ ਕਰੀਬ 585 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਇਮਾਨਦਾਰੀ ਦੇ ਰਸਤੇ ਤੇ ਚਲਦੇ ਹੋਏ ਹੋਰ ਤਰੱਕੀ ਕਰਕੇ ਆਪਣੇ ਮਾਤਾ ਪਿਤਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ।

 

ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਲਈ ਪੁਰਜ਼ੋਰ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਮੈਨੂੰ 34ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਵਿੱਚ ਪਹੁੰਚਣ ਤੇ ਖੁਸ਼ੀ ਮਹਿਸੂਸ ਹੋ ਰਹੀ ਹੈ । ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਡਿਗਰੀ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਤਰੱਕੀ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਬੈਂਸ ਨੇ ਕਿਹਾ ਕਿ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਲਗਾਤਾਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕਰੜ੍ਹੀ ਮਿਹਨਤ ਸਦਕਾ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ । ਉਨ੍ਹਾਂ ਕਾਲਜ ਦੇ ਸਿੱਖਿਆਰਥੀਆਂ ਨੂੰ ਵਧੇਰੇ ਮਿਹਨਤ ਕਰਕੇ ਆਪਣੇ ਮਾਤਾ-ਪਿਤਾ,ਸਕੂਲ, ਕਾਲਜ  ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ ਲਈ ਉਤਸ਼ਾਹਿਤ ਕੀਤਾ । ਇਸ ਦੌਰਾਨ ਉਨ੍ਹਾਂ ਸਮੂਹ ਅਧਿਆਪਕਾ,ਪ੍ਰਬੰਧਕਾ ਨੂੰ ਸਮਾਗਮ ਦੀ ਵਧਾਈ ਦਿੱਤੀ । ਇਸ ਮੌਕੇ ਕਾਲਜ਼ ਦੇ ਪ੍ਰਿਸੀਪਲ ਹਰਜੀਤ ਗੁਜ਼ਰਾਲ ਵਿਸ਼ੇਸ ਤੌਰ ਤੇ ਹਾਜ਼ਰ ਸਨ ।

 

ਇਸ ਮੌਕੇ ਕਾਲਜ ਦੇ ਰਜਿਸਟਰਾਰ ਡਾ ਸੁਰਿੰਦਰਪਾਲ ਰਾਜਸੀ ਨੇ ਦੱਸਿਆ ਇਸ ਸਮਾਗਮ ਦੌਰਾਨ ਪੋਸਟ ਗਰੈਜੂਏਟ ਅਤੇ ਗਰੈਜੂਏਟ ਪਾਸ ਵੱਖ-ਵੱਖ ਵਿਸ਼ਿਆਂ ਦੇ  ਕੁੱਲ 585 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ । ਉਨ੍ਹਾਂ ਕਨਵੋਕੇਸ਼ਨ ਭਾਸ਼ਣ ਵਿੱਚ ਡਿਗਰੀ ਪ੍ਰਾਪਤ ਵਿਦਿਆਰਥੀਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਦੇਸ਼ ਵਾਸੀਆਂ ਨੂੰ ਤੁਹਾਡੇ ਤੇ ਬਹੁਤ ਉਮੀਦਾਂ ਹਨ, ਕਿਉਂਕਿ  ਤੁਸੀਂ ਦੇਸ਼ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾ ਸਕਦੇ ਹੋ ।  ਉਨ੍ਹਾਂ ਦੱਸਿਆ  ਸਮਾਗਮ ਦਾ ਮੰਚ ਸੰਚਾਲਨ ਡਾ. ਜਸਪਾਲ ਸਿੰਘ ਨੇ ਕੀਤਾ ਅਤੇ ਸਮਾਗਮ ਦੀ ਸਮਾਪਤੀ ਤੋਂ ਪਹਿਲਾ ਰਜਿਸਟਰਾਰ  ਪ੍ਰਦੀਪ ਰਤਨ  ਨੇ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ । ਇਸ ਮੌਕੇ ਕਾਲਜ ਦੇ ਅਧਿਆਪਕਾਂ ਤੋ ਇਲਾਵਾ ਵਿਦਿਆਰਥੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।

 

Story You May Like