The Summer News
×
Wednesday, 15 May 2024

ਮਾਨਸਾ ਵਿਖੇ ਸਾਬਕਾ ਸੈਨਿਕਾਂ ਦੀ ਭੁੱਖ ਹੜ*ਤਾਲ ਸ਼ੁਰੂ ਕਰਕੇ ਕੀਤਾ ਰੋਸ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

ਮਾਨਸਾ : ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਜੰਤਰ ਮੰਤਰ ਤੇ ਪਿਛਲੇ ਪੰਜ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਸਾਬਕਾ ਸੈਨਿਕਾਂ ਵੱਲੋਂ ਦੀ ਹਮਾਇਤ ਤੇ ਅੱਜ ਪੂਰੇ ਦੇਸ਼ ਭਰ ਦੇ ਵਿਚ ਸਾਬਕਾ ਸੈਨਿਕਾਂ ਵੱਲੋਂ ਭੁੱਖ ਹੜ^ਤਾਲ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਮਾਨਸਾ ਵਿਖੇ ਵੀ ਸੈਨਿਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭੁੱ*ਖ ਹੜਤਾਲ ਸ਼ੁਰੂ ਕੀਤੀ ਗਈ।


ਸਾਬਕਾ ਸੈਨਿਕਾਂ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਜੰਤਰ ਮੰਤਰ ਵਿਖੇ ਭੁੱਖ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅੱਜ ਮਾਨਸਾ ਵਿਖੇ 11 ਸਾਬਕਾ ਸੈਨਿਕਾਂ ਵੱਲੋਂ ਭੁੱਖ ਹੜ.ਤਾਲ ਸ਼ੁਰੂ ਕੀਤੀ ਗਈ ਅਤੇ ਸੈਂਕੜੇ ਦੀ ਤਾਦਾਦ ਵਿਚ ਪਹੁੰਚੇ। ਜਾਣਕਾਰੀ ਮੁਤਾਬਕ ਸਾਬਕਾ ਸੈਨਿਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਵਨ ਰੈਂਕ ਵਨ ਪੈਨਸ਼ਨ ਸਕੀਮ ਜਲਦ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੰਤਰ ਮੰਤਰ ਤੇ ਪਿਛਲੇ ਪੰਜ ਮਹੀਨੇ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਸਾਬਕਾ ਸੈਨਿਕਾਂ ਦੀ ਸਾਰ ਨਹੀਂ ਲਈ ਗਈ।


ਉਨ੍ਹਾਂ ਕਿਹਾ ਕਿ ਅੱਜ ਦੇਸ਼ ਭਰ ਦੇ ਵਿੱਚ ਸਾਬਕਾ ਸੈਨਿਕਾਂ ਵੱਲੋਂ ਭੁੱਖ ਹੜ.ਤਾਲ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਆਪਣਾ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੈਨਿਕਾਂ ਦੀਆਂ ਲਟਕਦੀਆਂ ਮੰਗਾਂ ਦੀ ਜਿਨ੍ਹਾਂ ਵਿਚ ਡੀਏ ਦੀ ਕਿਸ਼ਤ ਜਾਰੀ ਕਰਨੀ ਅਤੇ ਸੈਨਿਕਾਂ ਨੂੰ ਮਿਲਣ ਵਾਲੀਆਂ ਹੋਰ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਜਿਸ ਕਰਨ ਅੱਜ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਵਿਧਾਇਕਾਂ ਦੇ ਰਾਹੀਂ ਸਰਕਾਰਾਂ ਦੇ ਤੱਕ ਮੰਗ ਪੱਤਰ ਪਹੁੰਚਾਏ ਗਏ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਮੰਗ ਪੱਤਰਾਂ ਤੇ ਵੀ ਕੋਈ ਗੌਰ ਨਾ ਕੀਤੇ ਜਾਣ ਕਾਰਨ ਮਜਬੂਰੀ ਵੱਸ ਸਾਬਕਾ ਸੈਨਿਕ ਭੁੱਖ ਹੜਤਾਲ ਕਰਨ ਦੇ ਲਈ ਮਜਬੂਰ ਹੋਏ ਹਨ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਰੋਸ ਪ੍ਰਦਰਸ਼ਨ ਹੋਰ ਵੀ ਤੇਜ ਕੀਤੇ ਜਾਣਗੇ।

Story You May Like