The Summer News
×
Monday, 20 May 2024

ਵਿਦਿਆਰਥੀ ਨੂੰ ਭਵਿੱਖ ਦੇ ਮੁਕਾਬਲਿਆਂ ਦੀ ਵਧੀਆ ਤਿਆਰੀ ਲਈ ਮਿਲਿਆ ਸ਼ਾਨਦਾਰ ਮੰਚ: ਪ੍ਰਿੰਸੀਪਲ ਮਨਦੀਪ ਕੌਰ ਓਪੀਐਲ ਸਕੂਲ

ਪਟਿਆਲਾ,  1 ਫਰਵਰੀ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਪ੍ਰਪੱਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਵਿਦਿਆਰਥੀਆਂ ਦੇ ਪਾਠਕ੍ਰਮ ਨੂੰ ਧਿਆਨ ਵਿੱਚ ਰੱਖਦਿਆਂ ਅੰਗਰੇਜ਼ੀ ਵਿਸ਼ੇ ਦੇ ਭਾਸ਼ਣ ਮੁਕਾਬਲੇ ਅਤੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਕੁਇਜ਼ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪਟਿਆਲਾ ਦੇ ਇਹ ਜਿਲ੍ਹਾ ਪੱਧਰੀ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਰਵਿੰਦਰਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨ ਪਟਿਆਲਾ ਵਿਖੇ ਕਰਵਾਏ ਗਏ।


ਮਨਦੀਪ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨ ਨੇ ਜੇਤੂ ਵਿਦਿਆਰਥੀਆਂ ਇਨਾਮ ਵੰਡੇ ਅਤੇ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਵਿਦਿਆਰਥੀਆਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਉਮੀਦ ਹੈ ਕਿ ਉਹ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਨਗੇ ਤਾਂ ਜੋ ਵਧੀਆ ਨਤੀਜੇ ਪ੍ਰਾਪਤ ਸਕਣ। ਇਸ ਮੌਕੇ ਆਯੋਜਿਤ ਹੋਏ ਸੈਕੰਡਰੀ ਜਮਾਤਾਂ ਦੇ ਭਾਸ਼ਣ ਮੁਕਾਬਲੇ ਵਿੱਚ ਪ੍ਰਨੀਤ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਊਣਾ ਨੇ ਪਹਿਲਾ ਸਥਾਨ, ਸੋਹਾਨਾ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਨੇ ਦੂਜਾ ਅਤੇ ਮੰਨਤਰੀਤ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਜਮਾਤਾਂ ਦੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੀ ਬਲਾਕ ਡਾਰੀਆਂ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਦੰਦਰਾਲਾ ਖਰੋੜ ਬਲਾਕ ਭਾਦਸੋਂ-2 ਨੇ ਦੂਜਾ ਸਥਾਨ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰਾ ਬਲਾਕ ਰਾਜਪੁਰਾ-2 ਨੇ ਤੀਜਾ ਸਥਾਨ ਪ੍ਰਾਪਤ ਕੀਤਾ।  


ਮਿਡਲ ਜਮਾਤਾਂ ਦੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਕੁਇਜ਼ ਮੁਕਾਬਲੇ ਵਿੱਚ  ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਪਟਿਆਲਾ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਚੁਨਾਗਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨਾਮ ਵੰਡ ਸਮਾਗਮ ਸਮੇਂ ਰਾਜਿੰਦਰ ਸਿੰਘ ਚਾਨੀ, ਦੀਪਕ ਵਰਮਾ ਜਿਲ੍ਹਾ ਮੈਂਟਰ, ਤਜਿੰਦਰ ਸਿੰਘ ਮਸਤ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।ਇਸ ਮੌਕੇ ਇੰਦਰਜੀਤ ਕੌਰ, ਬਲਪ੍ਰੀਤ ਸਿੰਘ, ਗੁਰਜੀਤ ਕੌਰ, ਲੈਕਚਰਾਰ ਦਮਨਪ੍ਰੀਤ ਕੌਰ, ਗੁਰਵੀਰ ਕੌਰ, ਮੋਨਾ ਰਾਣੀ, ਵਿਧੀ, ਗੁਰਵਿੰਦਰ ਕੌਰ, ਚਾਰੂ ਮਲਹੋਤਰਾ, ਹਰਲੀਨ ਕੌਰ, ਅੰਕੁਸ਼, ਪਵਨ ਕੁਮਾਰ, ਹਰਪ੍ਰੀਤ ਸਿੰਘ ਬਿੰਜਲ ਵੀ ਮੌਜੂਦ ਸਨ।

Story You May Like